ਪੰਜਾਬ

Moga Murder News: Corona ਦੇ ਕਹਿਰ ਦੇ ਨਾਲ ਨਾਲ ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ, 2 ਬੱਚਿਆਂ ਦੀ ਮਾਂ ਦਾ ਕੀਤਾ ਕਤਲ

Moga Murder News: ਪੰਜਾਬ ‘ਚ ਜਿਥੇ ਕੋਰੋਨਾ ਦਾ ਕਹਿਰ ਜਾਰੀ ਹੈ ਉਥੇ ਹੀ ਦੂਜੇ ਪਾਸੇ ਆਏ ਦਿਨ ਕਤਲ ਦੀ ਵਾਰਦਾਤਾਂ ‘ਚ ਵਾਧਾ ਹੋ ਰਿਹਾ ਹੈ। ਮੋਗਾ ਦੇ ਪਿੰਡ ਬੁੱਘੀਪੁਰਾ ‘ਚ ਵਿਆਹੁਤਾ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਸੀਤਾ ਰਾਣੀ ਉਰਫ਼ ਪੂਜਾ (26), ਜੋ 2 ਬੱਚਿਆਂ ਦੀ ਮਾਂ ਸੀ, ਜਿਸ ਦੀ ਲਾਸ਼ ਉਸ ਦੇ ਘਰ ‘ਚੋਂ ਹੀ ਬਰਾਮਦ ਕੀਤੀ ਗਈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਡੀ. ਐੱਸ. ਪੀ. ਧਰਮਕੋਟ ਸੁਬੈਗ ਸਿੰਘ ਅਤੇ ਥਾਣਾ ਮਹਿਣਾ ਦੇ ਮੁੱਖ ਅਫਸਰ ਸੰਦੀਪ ਸਿੰਘ ਸਿੱਧੂ ਪੁਲਸ ਮੁਲਾਜ਼ਮਾਂ ਸਮੇਤ ਮੌਕੇ ‘ਤੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ: Chandigarh News: ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਥੱਲੇ ਲਿਆਉਣ ਅਤੇ ਖ਼ੁਦਕੁਸ਼ੀ ਲਈ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰ ਜਿੰਮੇਵਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸੁਬੈਗ ਸਿੰਘ ਅਤੇ ਥਾਣਾ ਮੁਖੀ ਸੰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੀਤਾ ਰਾਣੀ ਉਰਫ ਪੂਜਾ ਨਿਵਾਸੀ ਮਾਛੀਵਾੜਾ ਸਾਹਿਬ ਦਾ ਪਹਿਲਾ ਵਿਆਹ ਕਰੀਬ 6-7 ਸਾਲ ਪਹਿਲਾਂ ਮਹਿਣਾ ਨਿਵਾਸੀ ਰਾਜੂ ਨਾਲ ਹੋਇਆ ਸੀ, ਜਿਸ ਦਾ ਇਕ 9 ਸਾਲ ਦਾ ਬੱਚਾ ਹੈ। ਘਰੇਲੂ ਵਿਵਾਦ ਕਾਰਣ ਉਕਤ ਦੋਵਾਂ ਦਾ ਪੰਚਾਇਤੀ ਤੌਰ ‘ਤੇ ਤਲਾਕ ਹੋ ਗਿਆ ਸੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਦੂਜਾ ਵਿਆਹ ਪਿੰਡ ਬੁੱਘੀਪੁਰਾ ਨਿਵਾਸੀ ਜਗਜੀਵਨ ਸਿੰਘ ਨਾਲ ਕਰ ਦਿੱਤਾ, ਜੋ ਚਾਲਕ ਹੈ।

ਇਹ ਵੀ ਪੜ੍ਹੋ: Punjab Weather News: ਮਾਨਸੂਨ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ,ਆਉਣ ਵਾਲੇ ਦਿਨਾਂ ਵਿੱਚ ਹੋ ਸਕਦੀ ਹੈ ਬਾਰਿਸ਼

ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਅਤੇ ਪਰਿਵਾਰਕ ਮੈਂਬਰ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਕੁੜੀ ਨਾਲ ਬੁਰੀ ਤਰ੍ਹਾਂ ਕੁੱਟ-ਮਾਰ ਵੀ ਕੀਤੀ ਜਾਂਦੀ ਸੀ। ਕੁੱਟ-ਮਾਰ ਕਾਰਣ ਹੀ ਉਸ ਦੀ ਮੌਤ ਹੋਈ ਹੈ, ਜਿਸ ਦੀ ਲਾਸ਼ ਅੱਜ ਉਸ ਦੇ ਘਰੋਂ ਮਿਲੀ। ਉਪਰੰਤ ਮ੍ਰਿਤਕਾ ਦੇ ਦਿਓਰ ਗੁਰਮੀਤ ਸਿੰਘ ਉਰਫ ਸੋਨਾ ਨੇ ਉਸ ਦੇ ਪੇਕੇ ਪਰਿਵਾਰ ਵਾਲਿਆਂ ਨੂੰ ਜਾਣਕਾਰੀ ਦਿੱਤੀ, ਜਿਸ ‘ਤੇ ਉਹ ਪਿੰਡ ਬੁੱਘੀਪੁਰਾ ਪੁੱਜੇ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਘਰ ਪੁੱਜੇ ਤਾਂ ਉਨ੍ਹਾਂ ਦੀ ਕੁੜੀ ਦੇ ਚਿਹਰੇ ਅਤੇ ਧੌਣ ‘ਤੇ ਜ਼ਖਮਾਂ ਦੇ ਨਿਸ਼ਾਨ ਸਨ, ਜਿਸ ਤੋਂ ਜ਼ਾਹਿਰ ਹੈ ਕਿ ਸਾਡੀ ਲੜਕੀ ਦੀ ਹੱਤਿਆ ਕੀਤੀ ਗਈ ਹੈ। ਉਨ੍ਹਾਂ ਜ਼ਿਲਾ ਪੁਲਸ ਮੁਖੀ ਮੋਗਾ ਤੋਂ ਇਨਸਾਫ ਦੀ ਮੰਗ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ‘ਤੇ ਦਿਓਰ ਗੁਰਮੀਤ ਸਿੰਘ ਉਰਫ ਸੋਨਾ ਨਿਵਾਸੀ ਬੁੱਘੀਪੁਰਾ ਖ਼ਿਲਾਫ ਥਾਣਾ ਮਹਿਣਾ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਜਾਂਚ ਕਰ ਕੇ ਸੱਚਾਈ ਜਾਣਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago