Coronavirus Updates: ਪੰਜਾਬ ਦੇ ਵਿੱਚ ਕੋਰੋਨਾ ਦੇ ਕਹਿਰ ਵਿੱਚ ਦਿਨੋਂ ਦਿਨ ਹੋ ਰਿਹਾ ਵਾਧਾ, 987 ਨਵੇਂ ਕੇਸ ਆਏ ਸਾਹਮਣੇ 24 ਲੋਕਾਂ ਦੀ ਹੋਈ ਮੌਤ

24-people-killed-in-987-new-cases-in-punjab

Coronavirus Updates: ਪੰਜਾਬ ‘ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਨਹੀਂ ਪੈ ਰਹੀ। ਆਏ ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਨਵੇ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ‘ਚ 987 ਨਵੇਂ ਕੇਸ ਦਰਜ ਕੀਤੇ ਗਏ ਜਦਕਿ 24 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 586 ਹੋ ਗਿਆ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 23,903 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 15,319 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ ਯਾਨੀ ਕਿ ਠੀਕ ਹੋਕੇ ਘਰਾਂ ਨੂੰ ਪਰਤ ਗਏ। ਮੌਜੂਦਾ ਸਮੇਂ 7,998 ਐਕਟਿਵ ਕੇਸ ਹਨ।

ਇਹ ਵੀ ਪੜ੍ਹੋ: Ludhiana Rape News: ਰਿਸ਼ਤਿਆਂ ਨੂੰ ਕੀਤਾ ਬੇਗਾਨਾ: ਲੁਧਿਆਣਾ ਵਿੱਚ ਸਹੁਰੇ ਨੇ 21 ਸਾਲਾਂ ਨੂੰਹ ਨਾਲ ਕੀਤਾ ਜ਼ਬਰ ਜਨਾਹ

ਮੌਜੂਦਾ ਸਮੇਂ ਪੰਜਾਬ ‘ਚ 131 ਲੋਕ ਆਕਸੀਜ਼ਨ ਸਪੋਰਟ ‘ਤੇ ਹਨ ਤੇ 22 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਵੈਂਟੀਲੇਟਰ ‘ਤੇ ਹਨ। ਅੱਜ ਲੁਧਿਆਣਾ ‘ਚ 316 ਨਵੇਂ ਕੇਸ ਸਾਹਮਣੇ ਆਏ ਤੇ ਪਟਿਆਲਾ ‘ਚ 204 ਲੋਕ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।