ਪੰਜਾਬ ਵਿੱਚ 20 ਦਿਨਾਂ ਦੇ ਕਰਫਿਯੂ ਵਿੱਚ 26000 ਨਸ਼ੇੜੀ ਪਹੁੰਚੇ ਨਸ਼ਾ ਛਡਾਉ ਕੇਂਦਰ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾ ਪ੍ਰੋਗਰਾਮ ਦੇ ਹਿੱਸੇ ਵਜੋਂ ਸੂਬੇ ਵਿੱਚ ਕਰਫਿਯੂ ਦੌਰਾਨ 26,000 ਤੋਂ ਵੱਧ ਨਵੇਂ ਨਸ਼ਾ ਪੀੜਤ ਸਾਹਮਣੇ ਆਏ ਹਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 20 ਦਿਨਾਂ ਦੇ ਅੰਦਰ-ਅੰਦਰ 26 ਹਜ਼ਾਰ ਤੋਂ ਵੱਧ ਨਸ਼ੇ ਦੇ ਮਰੀਜ਼ ਨਸ਼ਾ ਛੁਡਾ ਕੇਂਦਰਾਂ ਵਿੱਚ ਆਪਣਾ ਨਾਮ ਦਰਜ ਕਰਵਾ ਚੁੱਕੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਛੁਡਾ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਹਰ ਜ਼ਿਲ੍ਹੇ ਦੇ ਮਰੀਜ਼ਾਂ ਦੇ ਇਲਾਜ ਲਈ ਦਵਾਈਆਂ ਲਗਾਤਾਰ ਭੇਜ ਰਿਹਾ ਹੈ ਤਾਂ ਜੋ ਡਾਕਟਰੀ ਸੇਵਾਵਾਂ ਕਿਸੇ ਵੀ ਪੱਧਰ ‘ਤੇ ਪ੍ਰਭਾਵਤ ਨਾ ਹੋਣ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਵਾਇਰਸ ਨਾਲ ਜੁੜੇ ਠੋਸ ਪ੍ਰਬੰਧਾਂ ਤੋਂ ਇਲਾਵਾ ਨਸ਼ਾ ਛੁਡਾ ਪ੍ਰੋਗਰਾਮ ਤਹਿਤ ਨਵੇਂ ਨਸ਼ਿਆਂ ਦੇ ਪੀੜਤਾਂ ਨੂੰ ਰਜਿਸਟਰ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੇ ਲੋਕਾਂ ਦੇ ਲਈ ਆਈ ਚੰਗੀ ਖ਼ਬਰ, DMC ਵਿੱਚ ਹੋਣਗੇ Corona ਦੇ ਟੈਸਟ

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਖ਼ਤਰੇ ਕਾਰਨ ਪੰਜਾਬ ਵਿੱਚ ਕਰਫਿਯੂ ਲਾਗੂ ਸੀ, ਜਿਸਦਾ ਅਸਰ ਨਸ਼ਾ ਛੁਡਾ ਪ੍ਰੋਗਰਾਮ ਉੱਤੇ ਪਿਆ। ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਮਰੀਜ਼ਾਂ ਲਈ ਦਵਾਈਆਂ (ਟੇਕ ਹੋਮ ਡੋਜ਼) ਲੈਣ ਦੀ ਸਮਾਂ ਸੀਮਾ 21 ਦਿਨਾਂ ਤੱਕ ਵਧਾ ਦਿੱਤੀ ਗਈ ਹੈ ਪਰ ਇਹ ਦਵਾਈ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਮਰੀਜ਼ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਾ ਛੁਡਾ ਪ੍ਰੋਗਰਾਮਾਂ ਦੀਆਂ ਸੇਵਾਵਾਂ ਵੀ ਦਿਨ ਰਾਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਨਾਲ ਹੀ ਟੋਲ-ਫ੍ਰੀ ਹੈਲਪਲਾਈਨ ਨੰਬਰ -104 ਤੇ ਦਿਨ-ਰਾਤ ਡਾਕਟਰੀ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ