ਤਰਨ ਤਾਰਨ ਪੁਲਿਸ ਨੇ ਵਿੱਕੀ ਵਰਲਡ ਗਰੋਹ ਦੇ ਤਿੰਨ ਮੈਂਬਰਾਂ ਨੂੰ ਢਾਈ ਕਿੱਲੋ ਹੈਰੋਇਨ, 1.83 ਲੱਖ ਦੀ ਨਕਦੀ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਗਰੋਹ ਨਸ਼ਾ ਤਸਕਰੀ ਦੇ ਨਾਲ-ਨਾਲ ਇਲਾਕੇ ਵਿੱਚ ਲੁੱਟਾਂ-ਖੋਹਾਂ ਕਰਦਾ ਹੈ।
ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਪੁਲਿਸ ਰਿਕਾਰਡ ਵਿੱਚ ਨਾਮੀ ਤਸਕਰ ਵਿਕਰਮਜੀਤ ਸਿੰਘ ਉਰਫ ਵਿੱਕੀ ਵਰਲਡ ਗਰੋਹ ਦੇ ਪੰਜ ਮੈਂਬਰ ਨਾਮਜ਼ਦ ਹਨ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਪੁਲਿਸ ਗਰੋਹ ਨੇ ਇਸ ਗਰੋਹ ਦੇ ਤਿੰਨ ਮੈਂਬਰਾਂ ਨੂੰ ਬਿਨਾਂ ਨੰਬਰ ਪਲੇਟ ਦੀ ਕਰੇਟਾ ਕਾਰ ‘ਚੋਂ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਨਸ਼ਿਆਂ ‘ਚ ‘ਨੰਬਰ ਵਨ’ ਪੰਜਾਬ, ਚੋਣ ਕਮਿਸ਼ਨ ਨੇ ਕੈਪਟਨ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ
ਉਨ੍ਹਾਂ ਦੱਸਿਆ ਕਿ ਨਾਕਬੰਦੀ ਦੌਰਾਨ ਜਦ ਪੁਲਿਸ ਨੇ ਇਸ ਕਾਰ ਨੂੰ ਰੋਕਿਆ ਤਾਂ ਇਸ ਵਿੱਚ ਰਿਸ਼ੂ ਉਰਫ ਬਾਬਾ, ਪ੍ਰੇਮ ਸਿੰਘ ਉਰਫ ਪ੍ਰੇਮਾ ਅਤੇ ਮਨਦੀਪ ਕੌਰ ਉਰਫ ਮੀਨੂੰ ਬੈਠੇ ਹੋਏ ਸਨ। ਪੁਲਿਸ ਨੇ ਇਨ੍ਹਾਂ ਤੋਂ 12 ਕਰੋੜ 50 ਲੱਖ ਰੁਪਏ ਦੀ ਕੀਮਤ ਵਾਲੀ ਢਾਈ ਕਿੱਲੋ ਹੈਰੋਇਨ, ਦੋ ਪਿਸਟਲ, ਦੋ ਮੈਗ਼ਜ਼ੀਨ, 13 ਕਾਰਤੂਸ ਅਤੇ ਇੱਕ ਲੱਖ 83 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਉਕਤ ਮੁਲਜ਼ਮਾਂ ਤੋਂ ਇਨ੍ਹਾਂ ਦੇ ਹੋਰਾਂ ਸਾਥੀਆਂ ਬਾਰੇ ਪਤਾ ਲਾ ਰਹੀ ਹੈ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…