ਫਤਿਹਗੜ੍ਹ ਸਾਹਿਬ: ਪਿੰਡ ਖੋਜੇ ਮਾਜਰਾ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਤਿੰਨੋਂ ਬੱਚੇ ਕਿਸੇ ਖੱਡੇ ਵਿੱਚ ਡਿੱਗ ਗਏ ਸੀ। ਹਾਦਸਾ ਬੀਤੀ ਦੇਰ ਸ਼ਾਮ ਨੂੰ ਵਾਪਰਿਆ। ਬੱਚੇ ਸਕੇ ਭਰਾ ਸਨ। ਹਾਦਸੇ ਬਾਅਦ ਤਿੰਨਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਜਾਂਚ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਪੁਲਿਸ ਮੁਲਾਜ਼ਮ ਦੇ ਪੁੱਤਰ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਰਾਹੀਂ ਦੱਸੀ ਸਾਰੀ ਸੱਚਾਈ
ਤਿੰਨਾਂ ਬੱਚਿਆਂ ਦੀ ਪਛਾਣ ਲਵਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ ਤੇ ਜਸ਼ਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਚੌਥੀ, ਦੂਜਾ ਪੰਜਵੀਂ ਤੇ ਤੀਜਾ ਸੱਤਵੀਂ ਜਮਾਤ ਦਾ ਵਿਦਿਆਰਥੀ ਸੀ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਵਿੱਚ ਵੱਡਾ ਖੱਡਾ ਪੁੱਟਿਆ ਹੋਇਆ ਹੈ, ਜਿਸ ਵਿੱਚ ਡਿੱਗ ਕੇ ਉਨ੍ਹਾਂ ਦੇ ਬੱਚਿਆਂ ਦੀ ਮੌਤ ਹੋਈ ਹੈ। ਉਨ੍ਹਾਂ ਇਸ ਨੂੰ ਵੱਡੀ ਲਾਪਰਵਾਹੀ ਦੱਸਿਆ ਹੈ। ਪਰਿਵਾਰ ਨੇ ਖੱਡਾ ਪੁੱਟਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…