ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ 3 ਮੁਲਾਜਮਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

3-employees'-corona-report-positive-at-former-Chief-Minister-Prakash-Singh-Badal's-residence

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਤਾਇਨਾਤ 3 ਮੁਲਾਜਮਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਪਿੰਡ ਬਾਦਲ ਸਥਿਤ ਰਿਹਾਇਸ਼ ‘ਤੇ 3 ਮੁਲਾਜਮਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਸੀਨੀਅਰ ਮੈਡੀਕਲ ਅਫ਼ਸਰ ਡਾ. ਮੰਜੂ ਬਾਂਸਲ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੀ ਦਾ ਅਜੇ ਸੈਂਪਲ ਨਹੀਂ ਲਿਆ ਗਿਆ ਹੈ ਜਦਕਿ ਪਹਿਲਾਂ ਲਏ ਗਏ ਮੁਲਾਜਮਾਂ ਦੇ ਸੈਂਪਲਾਂ ਚੋਂ ਇਕ ਔਰਤ ਮੁਲਾਜ਼ਮ ਸਮੇਤ ਤਿੰਨ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਹਨਾਂ ਦੱਸਿਆ ਕਿ ਕੱਲ ਕਰੀਬ 60 ਕਰਮਚਾਰੀਆਂ ਦੇ ਹੋਰ ਸੈਂਪਲ ਭੇਜੇ ਗਏ ਹਨ।ਉੱਥੇ ਹੀ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਘਰ ਦੇ ਰਸੋਈਏ ਰਵੀ ਅਤੇ ਉਨ੍ਹਾਂ ਦੀ ਮਾਤਾ ਸੀਤੋ ਵੀ ਹੁਣ ਕੋਰੋਨਾ ਪਾਜ਼ੀਟਿਵ ਦੱਸੇ ਜਾ ਰਹੇ ਹਨ।

ਇਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਖ਼ੁਦ ਇਹ ਜਾਣਕਾਰੀ ਸਾਂਝੀ ਕੀਤੀ ਸੀ। ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਦੀ ਸਿਹਤ ਹੁਣ ਠੀਕ ਦੱਸੀ ਜਾ ਰਹੀ ਹੈ।

ਪੂਰੇ ਦੇਸ਼ ਵਿਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ। ਕੋਵਿਡ-19 ਦੇ ਮਾਮਲਿਆਂ ‘ਚ ਵਾਧੇ ਨੂੰ ਦੇਖਦਿਆਂ  ਬਹੁਤ ਸਾਰੇ sukh ਸੂਬਿਆਂ ਨੇ ਆਪਣੇ ਸੂਬੇ ਵਿੱਚ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ