ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਚਾਰ ਉਮੀਦਵਾਰ ਤੈਅ ਕਰ ਲਏ ਹਨ। ਹੁਣ ਬੱਸ ਹਾਈਕਮਾਨ ਤੋਂ ਇਨ੍ਹਾਂ ਦੇ ਨਾਵਾਂ ‘ਤੇ ਮੋਹਰ ਲੱਗਣੀ ਬਾਕੀ ਹੈ। ਇਨ੍ਹਾਂ ਵਿੱਚ ਗੁਰਦਾਸਪੁਰ ਤੋਂ ਸੁਨੀਲ ਜਾਖੜ, ਲੁਧਿਆਣਾ ਤੋਂ ਰਵਨੀਤ ਬਿੱਟੂ, ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਤੇ ਪਟਿਆਲਾ ਤੋਂ ਪ੍ਰਨੀਤ ਕੌਰ ਦੇ ਨਾਂ ਸ਼ਾਮਲ ਹਨ। ਇਨ੍ਹਾਂ ਉਮੀਦਵਾਰਾਂ ਨੇ ਸਰਗਰਮੀ ਵੀ ਤੇਜ਼ ਕਰ ਦਿੱਤੀ ਹੈ।
ਚੰਡੀਗੜ੍ਹ ਵਿੱਚ ਮੰਗਲਵਾਰ ਨੂੰ ਹੋਈ ਸਕਰੀਨਿੰਗ ਕਮੇਟੀ ਦੀ ਮੀਟਿੰਗ ਵਿੱਚ ਉਮੀਦਵਾਰਾਂ ਦੀ ਚਰਚਾ ਹੋਈ। ਇਸ ਦੌਰਾਨ ਚਾਰ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਤੋਂ ਇਲਾਵਾ ਤਿੰਨ ਹਲਕਿਆਂ ਦਾ ਮਾਮਲਾ ਟਾਲ ਦਿੱਤਾ ਗਿਆ। ਤਿੰਨ ਹਲਕਿਆਂ ਬਾਰੇ ਫ਼ੈਸਲਾ ਇਸ ਗੱਲ ’ਤੇ ਅਟਕ ਗਿਆ ਕਿ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ ਲੜਾਉਣੀਆਂ ਹਨ ਜਾਂ ਨਹੀਂ।
ਜਰੂਰ ਪੜ੍ਹੋ : ‘ਆਪ’ ਨੇ ਪੇਸ਼ ਕੀਤੀ ਕਿਸਾਨਾਂ ਦੀ ਖ਼ੁਦਕੁਸ਼ੀਆਂ ਦੇ ਅੰਕੜੇ ਵਾਲੀ ਹੈਰਾਨੀਜਨਕ ਰਿਪੋਰਟ
ਕਾਂਗਰਸ ਦੇ ਸੂਤਰਾਂ ਮੁਤਾਬਕ 10 ਲੋਕ ਸਭਾ ਹਲਕਿਆਂ ਦਾ ਮਾਮਲਾ ਦੋ ਅਪਰੈਲ ਨੂੰ ਦਿੱਲੀ ’ਚ ਹੋ ਰਹੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਇਸ ਦੌਰਾਨ ਛੇ ਜਾਂ ਸੱਤ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…