ਫ਼ਤਹਿਗੜ੍ਹ ਸਾਹਿਬ ਵਿੱਚ ਕਾਲੀ ਉੱਲੀ ਦੇ 4 ਮਾਮਲੇ ਸਾਹਮਣੇ, 2 ਮਰੀਜ਼ਾਂ ਦੀ ਮੌਤ

4 cases of black fungus reported in fatehgarh sahib

ਕੋਰੋਨਾ ਦੇ ਨਾਲ-ਨਾਲ ਹੁਣ ਬਲੈਕ ਫੰਗਸ ਦਾ ਕਹਿਰ ਵੀ ਵੱਧਣ ਲੱਗਾ ਹੈ। ਫ਼ਤਹਿਗੜ੍ਹ ਸਾਹਿਬ ‘ਚ ਬਲੈਕ ਫੰਗਸ ਦੇ 4 ਮਾਮਲੇ ਸਾਹਮਣੇ ਆਏ ਹਨ।

ਇਨ੍ਹਾਂ ‘ਚੋਂ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 2 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇੱਕ ਦਾ ਪੀ.ਜੀ.ਆਈ ਅਤੇ ਇਕ ਦਾ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

 ਫਤਿਹਗੜ੍ਹ ਸਾਹਿਬ ਵਿਚ ਬਲੈਕ ਫੰਗਸ ਨਾਲ ਮੰਡੀ ਗੋਬਿੰਦਗੜ੍ਹ ਦੀ 54 ਸਾਲਾ ਔਰਤ ਦੀ ਡੀ.ਐੱਮ. ਸੀ. ਲੁਧਿਆਣਾ ਵਿਖੇ ਮੌਤ ਹੋ ਗਈ। ਇਸ ਦੇ ਨਾਲ ਹੀ ਅਮਲੋਹ ਦੇ ਇਕ 52 ਸਾਲਾ ਵਿਅਕਤੀ  ਦੀ ਪੀ. ਜੀ. ਆਈ. ਚੰਡੀਗੜ੍ਹ ਵਿਚ ਇਲਾਜ ਅਧੀਨ ਮੌਤ ਹੋ ਗਈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ