ਪੰਜਾਬ

ਪੁਲਵਾਮਾ ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਸਪੂਤ ਹੋਏ ਸ਼ਹੀਦ

ਸ਼ਹੀਦ ਮਨਜਿੰਦਰ, ਸੁਖਜਿੰਦਰ ਤੇ ਜੈਮਲ ਸਿੰਘ ਦੀਆਂ ਪੁਰਾਣੀਆਂ ਤਸਵੀਰਾਂ (ਖੱਬਿਓਂ ਸੱਜੇ)

ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 42 ਜਵਾਨਾਂ ਵਿੱਚੋਂ ਚਾਰ ਪੰਜਾਬ ਦੇ ਪੁੱਤ ਵੀ ਸਨ। ਚਾਰਾਂ ਵਿੱਚੋਂ ਇੱਕ ਜਵਾਨ ਗੁਰਦਾਸਪੁਰ, ਦੂਜਾ ਤਰਨ ਤਾਰਨ, ਤੀਜਾ ਮੋਗਾ ਅਤੇ ਚੌਥਾ ਰੂਪਨਗਰ ਜ਼ਿਲ੍ਹੇ ਨਾਲ ਸਬੰਧਤ ਸੀ। ਇਨ੍ਹਾਂ ਵਿੱਚੋਂ ਮੋਗਾ ਜ਼ਿਲ੍ਹੇ ਦਾ ਜੈਮਲ ਸਿੰਘ ਸੀਆਰਪੀਐਫ ਕਾਫ਼ਲੇ ਦੀ ਬੱਸ ਚਲਾ ਰਿਹਾ ਸੀ।

CRPF ਕਾਫ਼ਲੇ ਹਮਲੇ ‘ਚ 42 ਜਵਾਨ ਹੋਏ ਸ਼ਹੀਦ

ਤਰਨ ਤਾਰਨ ਜ਼ਿਲ੍ਹੇ ਦੇ ਬਲਾਕ ਚੋਹਲਾ ਸਾਹਿਬ ਅਧੀਨ ਪਿੰਡ ਗੰਡੀਵਿੰਡ ਧੱਤਲ ਦਾ ਰਹਿਣ ਵਾਲਾ ਜਵਾਨ ਸੁਖਜਿੰਦਰ ਸਿੰਘ ਬੀਤੇ ਦਿਨ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਹਲਾਕ ਹੋ ਗਿਆ। ਸੁਖਜਿੰਦਰ ਆਪਣੇ ਪਿੱਛੇ ਆਪਣੇ ਮਾਤਾ-ਪਿਤਾ ਪਤਨੀ, ਇੱਕ ਪੁੱਤਰ ਅਤੇ ਭਰਾ ਨੂੰ ਛੱਡ ਗਿਆ ਹੈ।

ਜੈਸ਼-ਏ-ਮੁਹੰਮਦ ਨੇ ਸੋਸ਼ਲ ਮੀਡੀਆ ਤੇ ਵੀਡੀਓ ਕੀਤਾ ਜਾਰੀ। ਮਹਿਜ਼ 21 ਸਾਲਾ ਦਹਿਸ਼ਤਗਰਦ

ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਵਿੱਚ ਮੋਗਾ ਦੇ ਕਸਬਾ ਕੋਟ ਈਸੇ ਖ਼ਾਂ ਦੇ ਜੈਮਲ ਸਿੰਘ ਵੀ ਸ਼ਾਮਲ ਹਨ। ਜੈਮਲ ਸਿੰਘ CRPF ਦੀ ਬੱਸ ਚਲਾ ਰਹੇ ਸਨ ਤੇ ਕੱਲ੍ਹ ਹਮਲੇ ਦੌਰਾਨ ਸ਼ਹੀਦ ਹੋ ਗਏ ਸੀ। ਸ਼ਹੀਦ ਜੈਮਲ ਦਾ ਜਨਮ 26 ਅਪ੍ਰੈਲ 1974 ਨੂੰ ਮੋਗਾ ਜਿਲ੍ਹੇ ਦੇ ਪਿੰਡ ਗਲੋਟੀ ਵਿੱਚ ਹੋਇਆ ਸੀ। ਜੈਮਲ 23 ਅਪ੍ਰੈਲ 1993 ਨੂੰ ਫ਼ੌਜ ਵਿੱਚ ਭਰਤੀ ਹੋਏ ਸਨ।

ਆਤਮਘਾਤੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਸੂਚੀ ਜਾਰੀ

ਪੰਜਾਬ ਦਾ ਤੀਜਾ ਸ਼ਹੀਦ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਦਾ ਰਹਿਣ ਵਾਲਾ ਮਨਜਿੰਦਰ ਸਿੰਘ ਹੈ। ਸ਼ਹਿਰ ਦੇ ਆਰਿਆ ਨਗਰ ਦੇ ਰਹਿਣ ਵਾਲੇ ਮਨਜਿੰਦਰ ਦੀ ਉਮਰ 27 ਸਾਲ ਦੀ ਹੀ ਸੀ ਤੇ ਉਹ ਹਾਲੇ ਤਕ ਅਣਵਿਆਹਿਆ ਸੀ। ਮਨਜਿੰਦਰ ਦੇ ਪਿਤਾ ਸਤਪਾਲ ਸਿੰਘ ਪੰਜਾਬ ਰੋਡਵੇਜ਼ ਦੇ ਸੇਵਾਮੁਕਤ ਮੁਲਾਜ਼ਮ ਸਨ।

ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਦੇ ਵੀ ਸ਼ਹੀਦ ਹੋਣ ਦੀ ਖ਼ਬਰ ਹੈ। 28 ਸਾਲਾ ਕੁਲਵਿੰਦਰ ਕੁਝ ਸਾਲ ਪਹਿਲਾਂ ਹੀ ਸੀਆਰਪੀਐਫ ਵਿੱਚ ਭਰਤੀ ਹੋਇਆ ਸੀ ਤੇ ਉਹ ਮਾਪਿਆਂ ਦਾ ਇਕਲੌਤਾ ਕਮਾਊ ਪੁੱਤਰ ਸੀ। ਉਸ ਦਾ ਰਿਸ਼ਤਾ ਅਨੰਦਪੁਰ ਸਾਹਿਬ ਦੇ ਪਿੰਡ ਲੋਧੀਪੁਰ ਵਿੱਚ ਹੋਇਆ ਸੀ ਪਰ ਵਿਆਹ ਤੋਂ ਪਹਿਲਾਂ ਹੀ ਕੁਲਵਿੰਦਰ ਦੀ ਜਾਨ ਚਲੀ ਗਈ। ਸ਼ਹੀਦ ਦੇ ਘਰ ਦੀ ਆਰਥਿਕ ਹਾਲਤ ਕਾਫੀ ਕਮਜ਼ੋਰ ਹੈ ਤੇ ਮਾਂ ਵੀ ਬਿਮਾਰ ਰਹਿੰਦੀ ਹੈ। ਕੁਲਵਿੰਦਰ ਦੇ ਦੁਨੀਆ ਤੋਂ ਚਲੇ ਜਾਣ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago