Corona in Gurdaspur: ਗੁਰਦਾਸਪੁਰ ਦੇ ਲੋਕਾਂ ਦੀ Corona ਰਿਪੋਰਟ ਆਈ ਸਾਹਮਣੇ, 43 ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ ਤੇ 1 ਪੋਜ਼ੀਟਿਵ

43-patients-report-negative-in-gurdaspur

Corona in Gurdaspur: ਦੇਸ਼ਾਂ, ਸੂਬਿਆਂ ਅਤੇ ਜ਼ਿਲਿਆਂ ‘ਚ ਕਹਿਰ ਮਚਾ ਰਹੇ Coronavirus ਨੇ ਅੱਜ ਜ਼ਿਲਾ ਗੁਰਦਾਸਪੁਰ ‘ਚ ਵੀ ਦਸਤਕ ਦੇ ਦਿੱਤੀ ਹੈ, ਜਿਸ ਤਹਿਤ ਅੱਜ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡ ਭੈਣੀ ਪਸਵਾਲ ਵਿਖੇ ਇਕ ਸੇਵਾਮੁਕਤ 60 ਸਾਲਾਂ ਦੇ ਅਧਿਆਪਕ ਨੂੰ Coronavirus ਹੋਣ ਦੀ ਪੁਸ਼ਟੀ ਹੋ ਗਈ ਹੈ। ਇਹ ਖਬਰ ਮਿਲਦੇ ਸਾਰ ਹੀ ਜਿੱਥੇ ਇਸ ਮਰੀਜ਼ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Corona in Punjab: ਗੁਰਦਾਸਪੁਰ Corona ਦੀ ਐਂਟਰੀ, ਪਹਿਲਾ ਪੋਜ਼ੀਟਿਵ ਮਾਮਲਾ ਆਇਆ ਸਾਹਮਣੇ

ਉਸ ਦੇ ਨਾਲ ਹੀ ਉਸਦੇ ਪਿੰਡ ਦੇ ਨੇੜਲੇ ਕਰੀਬ 20 ਪਿੰਡਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸ ਜ਼ਿਲੇ ‘ਚ ਹੁਣ ਤੱਕ 46 ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 43 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਜਦੋਂ ਕਿ 2 ਮਰੀਜ਼ਾਂ ਦੀ ਰਿਪੋਰਟ ਆਉਣੀ ਬਾਕੀ ਹੈ ਅਤੇ ਇਕ ਮਰੀਜ਼ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋ ਗਈ ਹੈ। ਸੰਸਾਰ ਸਿੰਘ ਦੀ ਸਿਹਤ ਖਰਾਬ ਹੋਣ ਕਾਰਣ ਐਤਵਾਰ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿਸ ਵਿਚ ਇਸ ਵਾਇਰਸ ਤੋਂ ਪੀੜਤ ਹੋਣ ਦੇ ਲੱਛਣ ਪਾਏ ਜਾਣ ਕਾਰਣ ਡਾਕਟਰਾਂ ਨੇ ਉਸ ਦਾ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤਾ ਸੀ ਅਤੇ ਉਸ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰ ਲਿਆ ਪਰ ਅੱਜ ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਕਾਰਣ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਭੇਜ ਦਿੱਤਾ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ