ਪੰਜਾਬ

ਜਾਅਲੀ ਦਸਤਾਵੇਜ਼ਾਂ ਨਾਲ ਸਰਕਾਰੀ ਨੌਕਰੀ ਪ੍ਰਾਪਤ ਕਰਨ ਲਈ 6 ਵਿਅਕਤੀਆਂ ਦੀ ਮਦਦ ਕਰਨ ਦੇ ਕਾਰਨ 5 ਅਧਿਕਾਰੀ ਮੁਅੱਤਲ

ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਸਿਹਤ ਵਿਭਾਗ ਵਿਖੇ ਫਰਜੀ ਮ੍ਰਿਤਕਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਕੁੱਲ 6 ਵਿਅਕਤੀਆਂ ਨੂੰ ਤਰਸ ਦੇ ਅਧਾਰ`ਤੇ ਨੌਕਰੀ ਦਿੱਤੀ ਗਈ।

ਜਿਸ `ਤੇ ਕਾਰਵਾਈ ਕਰਦਿਆਂ ਡਾਕਟਰ ਨਵੀਨ ਖੁੰਗਰ, ਐਸ.ਐਮ.ਓ., ਹਰਦਵਿੰਦਰ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਸਿਵਲ ਸਰਜਨ, ਤਰਨ ਤਾਰਨ ਆਰਜੀ ਡਿਊਟੀ ਸੀ.ਐਚ.ਸੀ. ਮਿਆਂਵਿੰਡ, ਰਵਿੰਦਰਪਾਲ ਸਿੰਘ ਸੀਨੀਅਰ ਸਹਾਇਕ, ਦਲਜੀਤ ਸਿੰਘ, ਸੁਪਰਡੈੰਟ, ਅਤੇ ਜਸਵਿੰਦਰ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਸਿਵਲ ਸਰਜਨ, ਤਰਨਤਾਰਨ ਨੂੰ ਮੁਅੱਤਲ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਪੂਰਵਲੇ ਸਿਵਲ ਸਰਜਨ, ਤਰਨ ਤਾਰਨ ਡਾ. ਅਨੂਪ ਕੁਮਾਰ (ਰਿਟਾਇਰਡ) ਵਿਰੁੱਧ ਵੀ ਸਹੀ ਤਰੀਕੇ ਨਾਲ ਡਿਊਟੀ ਨਾ ਕਰਨ ਕਰਕੇ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ ਅਤੇ ਪੜਤਾਲ ਰਿਪੋਰਟ ਵਿੱਚ ਮੁੱਖ ਰੂਪ ਵਿੱਚ ਪਾਏ ਗਏ ਦੋਸ਼ੀ ਕਰਮਚਾਰੀਆਂ/ਅਧਿਕਾਰੀਆਂ ਵਿਰੁੱਧ ਫੌਜਦਾਰੀ ਕੇਸ ਦਰਜ ਕਰਨ ਹਿੱਤ ਡਾਇਰੈਕਟਰ, ਸਿਹਤ ਸੇਵਾਵਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago