Corona in Moga: ਮੋਗਾ ਦੇ ਵਿੱਚ Corona ਨੇ ਪਸਾਰੇ ਆਪਣੇ ਪੈਰ, 7 ਪੁਲਿਸ ਕਰਮਚਾਰੀਆਂ ਦੀ ਰਿਪੋਰਟ ਆਈ ਪੋਜ਼ੀਟਿਵ

7-new-corona-cases-in-moga

Corona in Moga: ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਪੂਰੀ ਤਰ੍ਹਾਂ ਨਾਲ ਜ਼ਿਲ੍ਹੇ ‘ਚ ਫੈਲ ਗਿਆ ਹੈ। ਮੰਗਲਵਾਰ ਨੂੰ ਜ਼ਿਲ੍ਹੇ ‘ਚ 7 ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਜ਼ਿਲ੍ਹੇ ‘ਚ ਅਫਰਾ-ਤਫੜੀ ਮੱਚ ਗਈ ਹੈ। ਦੱਸ ਦਈਏ ਕਿ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਪੁਲਸ ਸਟੇਸ਼ਨ ਤੋਂ 7 ਕਰਮਚਾਰੀਆਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ, ਜਿਨ੍ਹਾਂ ਦੀ ਉਮਰ 29 ਤੋਂ 57 ਸਾਲ ਦੱਸੀ ਜਾ ਰਹੀ ਹੈ। ਇੱਥੇ ਦੱਸ ਦਈਏ ਕਿ ਮੋਗਾ ਜ਼ਿਲ੍ਹੇ ‘ਚ ਕੁੱਲ 105 ਕੇਸ ਹਨ ਜਦੋਂਕਿ 2 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇੱਥੇ ਰਾਹਤ ਦੀ ਗੱਲ ਇਹ ਹੈ ਕਿ 83 ਮਰੀਜ਼ ਠੀਕ ਹੋ ਕੇ ਘਰ ਨੂੰ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਪੰਜਾਬ ਵਿੱਚ 15 ਜੁਲਾਈ ਤੱਕ ਨਹੀਂ ਹੋਣਗੀਆਂ ਯੂਨੀਵਰਸਿਟੀ ਅਤੇ ਕਾਲਜਾਂ ਦੀ ਫਾਈਨਲ ਪ੍ਰੀਖਿਆਵਾਂ

ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 5478 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 945 , ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 721, ਲੁਧਿਆਣਾ ‘ਚ 800, ਸੰਗਰੂਰ ‘ਚ 440 ਕੇਸ, ਪਟਿਆਲਾ ‘ਚ 326, ਮੋਹਾਲੀ (ਐੱਸ. ਏ. ਐੱਸ. ਨਗਰ) 254, ਗੁਰਦਾਸਪੁਰ ‘ਚ 219 ਕੇਸ, ਪਠਾਨਕੋਟ ‘ਚ 212, ਤਰਨਤਾਰਨ 196, ਹੁਸ਼ਿਆਰਪੁਰ ‘ਚ 179, ਨਵਾਂਸ਼ਹਿਰ ‘ਚ 144, ਮੁਕਤਸਰ 127, ਫਤਿਹਗੜ੍ਹ ਸਾਹਿਬ ‘ਚ 111, ਫਰੀਦਕੋਟ 106, ਰੋਪੜ ‘ਚ 107, ਮੋਗਾ ‘ਚ 105, ਫਾਜ਼ਿਲਕਾ 91, ਫਿਰੋਜ਼ਪੁਰ ‘ਚ 96, ਬਠਿੰਡਾ 90, ਕਪੂਰਥਲਾ 102, ਬਰਨਾਲਾ ‘ਚ 59, ਮਾਨਸਾ ‘ਚ 48 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 3824 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1533 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 140 ਲੋਕਾਂ ਦੀ ਮੌਤ ਹੋ ਚੁੱਕੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।