ਪੰਜਾਬ

ਕੁੱਤਿਆਂ ਨੇ ਸੱਤ ਸਾਲਾਂ ਬੱਚੇ ਨੂੰ ਨੋਚ-ਨੋਚ ਕੇ ਮਾਰ ਮੁਕਾਇਆ

ਮ੍ਰਿਤਕ ਬੱਚੇ ਦੀ ਪੁਰਾਣੀ ਤਸਵੀਰ

ਮੋਗਾ ਜ਼ਿਲ੍ਹੇ ਦੇ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਅਵਾਰਾ ਕੁੱਤਿਆਂ ਨੇ ਅੱਜ ਸ਼ਾਮ ਪਤੰਗ ਚੜ੍ਹਾਉਂਦੇ ਸਮੇਂ ਸੱਤ ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰ ਮੁਕਾਇਆ। ਘਟਨਾ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਗਿਆ ਹੈ ਅਤੇ ਲੋਕਾਂ ਵਿੱਚ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ।

ਮ੍ਰਿਤਕ ਹਰਮਨ ਸਿੰਘ ਦੂਜੀ ਜਮਾਤ ਵਿੱਚ ਪੜ੍ਹਦਾ ਸੀ। ਮ੍ਰਿਤਕ ਦੇ ਪਿਤਾ ਸੋਨੀ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਛੁੱਟੀ ਹੋਣ ਕਰਕੇ ਆਪਣੇ ਗੁਆਂਢ ਘਰ ਦੇ ਨੇੜੇ ਖੇਤਾਂ ਵਿਚ ਪਤੰਗ ਚੜ੍ਹਾ ਰਿਹਾ ਸੀ ਕਿ ਅਚਾਨਕ ਆਵਾਰਾ ਕੁੱਤਿਆਂ ਦੇ ਝੁੰਡ ਨੇ ਉਨ੍ਹਾਂ ਦੇ ਪੁੱਤਰ ਨੂੰ ਆਪਣਾ ਸ਼ਿਕਾਰ ਬਣਾ ਲਿਆ। ਬੱਚੇ ‘ਤੇ ਕੁੱਤਿਆ ਵੱਲੋਂ ਹਮਲੇ ਬਾਰੇ ਉਸ ਵੇਲੇ ਪਤਾ ਲੱਗਾ ਜਦ ਇੱਕ ਔਰਤ ਨੇ ਖੇਤਾਂ ਵਿੱਚ ਅਵਾਰਾਂ ਕੁੱਤਿਆਂ ਦੇ ਝੁੰਡ ਵੱਲੋਂ ਕੁਝ ਘੜੀਸ ਕੇ ਲਿਜਾਂਦੇ ਹੋਏ ਵੇਖਿਆ।

ਔਰਤ ਨੇ ਰੌਲਾ ਪਾਇਆ ਤਾਂ ਲੋਕਾਂ ਨੇ ਕੋਲ ਜਾ ਕੇ ਵੇਖਿਆ ਤਾਂ ਕੁੱਤਿਆ ਦੇ ਮੂੰਹ ਵਿੱਚ ਬੱਚੇ ਹਰਮਨ ਸਿੰਘ ਦੇ ਸਰੀਰ ਦੇ ਟੁਕੜੇ ਸਨ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੁੱਖ ਦੀ ਘੜੀ ਵਿਚ ਇਸ ਪਰਿਵਾਰ ਦੀ ਆਰਥਿਕ ਤੌਰ ‘ਤੇ ਮਦਦ ਕੀਤੀ ਜਾਵੇ ਅਤੇ ਨਾਲ ਹੀ ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਕੀਮਤੀ ਜਾਨਾਂ ਖ਼ਤਮ ਕਰਨ ਵਾਲੇ ਇਨ੍ਹਾਂ ਆਵਾਰਾਂ ਕੁੱਤਿਆ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago