8,015 ਨਵੇਂ ਕੋਰੋਨਾ ਕੇਸ, ਰਾਜ ਵਿੱਚ ਪਿਛਲੇ 24 ਘੰਟਿਆਂ ਵਿੱਚ 182 ਮੌਤਾਂ ਦੇ ਨਾਲ 6,701 ਨਵੀਆਂ ਰਿਕਵਰੀਆਂ

8,015 new corona cases

ਬੁੱਧਵਾਰ 182 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਮਹਾਮਾਰੀ ਕਾਰਨ ਹਾਲਾਤ ਦਿਨ ਬ ਦਿਨ ਗੰਭੀਰ ਹੁੰਦੇ ਜਾ ਰਹੇ ਹਨ।

ਪੰਜਾਬ ‘ਚ ਮੌਜੂਦਾ ਸਮੇਂ ਕੁੱਲ ਐਕਟਿਵ ਕੇਸਾਂ ‘ਚੋਂ 8457 ਲੋਕ ਆਕਸੀਜਨ ਸਪੋਰਟ ‘ਤੇ ਹਨ। ਜਿੰਨ੍ਹਾਂ ‘ਚੋਂ 240 ਦੀ ਹਾਲਤ ਗੰਭੀਰ ਹੈ ਤੇ ਉਹ ਵੈਂਟੀਲੇਟਰ ਸਪੋਰਟ ‘ਤੇ ਹਨ।

ਇਸ ਦੌਰਾਨ ਕੇਂਦਰ ਸਰਕਾਰ ਦੇ ਟੌਪ ਦੇ ਵਿਗਿਆਨਕ ਸਲਾਹਕਾਰ ਵਿਜੇ ਰਾਘਵਨ ਨੇ ਬੁੱਧਵਾਰ ਨੂੰ ਤੀਜੀ ਲਹਿਰ ਦੀ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਇਹ ਨਿਸ਼ਚਤ ਤੌਰ ‘ਤੇ ਆਵੇਗੀ।

ਕੋਰੋਨਾ ਦੇ ਨਵੇਂ ਮਾਮਲੇ ਤੇ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਬੁੱਧਵਾਰ ਸੂਬੇ ‘ਚ 8,015 ਨਵੇਂ ਪੌਜ਼ੇਟਿਵ ਕੇਸ ਆਏ। ਜਿਸ ਤੋਂ ਬਾਅਦ ਸੂਬੇ ‘ਚ ਐਕਟਿਵ ਮਰੀਜ਼ਾਂ ਦੀ ਗਿਣਤੀ 63007 ਹੋ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ