SGPC ਵਲੋਂ 839 ਸਿੱਖ ਸ਼ਰਧਾਲੂਆਂ ਦਾ ਜੱਥਾ ਹੋਇਆ ਪਾਕਿਸਤਾਨ ਰਵਾਨਾ

839 members jatha

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਤੇ ਹੋਰ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਜਥਾ ਰਵਾਨਾ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਕੀਤਾ ਗਿਆ।

839 members jatha

ਜਥੇ ਦੀ ਰਵਾਨਗੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ। ਰਵਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਕੌਮ ਦੇ ਅਨੇਕਾਂ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਹਰ ਸਿੱਖ ਰੋਜ਼ਾਨਾ ਅਰਦਾਸ ਕਰਦਾ ਹੈ।

ਇਹ ਵੀ ਪੜ੍ਹੋ : ਚੋਣਾਂ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਚਿੰਤਾ, ਨਹੀਂ ਲੱਭ ਰਹੇ ਕਣਕ ਦੀ ਵਾਢੀ ਲਈ ਮਜਦੂਰ

members leaves for pakistan

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਖ਼ਾਲਸਾ ਦਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ 872 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 839 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ ਜਦਕਿ 33 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਨਹੀਂ ਹੋਏ।

Source:AbpSanjha