Lockdown in Punjab: ਲੌਕਡਾਊਨ ਦੌਰਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਵੀ ਮਿਲੀ ਵੱਡੀ ਸਫ਼ਲਤਾ, 86371 ਨਵੇਂ ਮਰੀਜ਼ਾਂ ਦਾ ਹੋਵੇਗਾ ਇਲਾਜ

86371-new-drug-patients-registered-for-treatment
Lockdown in Punjab: ਲੌਕਡਾਊਨ ਦੌਰਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੂਬੇ ਭਰ ਵਿੱਚ ਨਿੱਜੀ ਕਲੀਨਿਕਾਂ ਸਮੇਤ ਕੁੱਲ 86371 ਨਵੇਂ ਮਰੀਜ਼ 198 ਆਊਟਪੇਸ਼ੈਂਟ ਓਪੀਓਡ ਅਸਿਸਟੇਟ ਟ੍ਰੀਟਮੈਂਟ ਕਲੀਨਿਕਾਂ ਵਿੱਚ ਇਲਾਜ ਲਈ ਰਜਿਸਟਰ ਕੀਤੇ ਗਏ। ਨਸ਼ਿਆਂ ਵਿਰੁੱਧ ਜੰਗ ਵਿਚ 6 ਮਈ, 2020 ਨਸ਼ਾ ਛੁਡਾਉ ਕੇਂਦਰਾਂ ਅਤੇ ਨਿੱਜੀ ਕੇਂਦਰਾਂ ਵਿਚ 5,00,552 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Corona in Moga: ਪੰਜਾਬ ਵਿਚ Corona ਨੇ ਫੜ੍ਹੀ ਰਫ਼ਤਾਰ, 2 ਨਵੇਂ ਮਾਮਲੇ ਆਏ ਸਾਹਮਣੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਚੀਫ਼-ਕਮ-ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਨਸ਼ਾ ਛੁਡਾਉਣ ਦੇ ਇਲਾਜ ਵਿੱਚ ‘ਓਟ’ ਕਲੀਨਿਕ ਪ੍ਰੋਗਰਾਮ ਪੂਰੀ ਤਰ੍ਹਾਂ ਸਫ਼ਲ ਅਤੇ ਸਭ ਤੋਂ ਪ੍ਰਮੁੱਖ ਕੋਸ਼ਿਸ਼ ਸਾਬਤ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਓਟ ਕਲੀਨਿਕਾਂ ਵਿੱਚ ਰਜਿਸਟ੍ਰੇਸ਼ਨ ਵਿੱਚ ਵਾਧਾ ਹੋਣ ਕਰਕੇ, ਮਰੀਜ਼ਾਂ ਨੂੰ ਘਰਾਂ ਵਿੱਚ ਹੀ ਦਵਾਈ ਲੈਣ ਦੀ ਮਿਆਦ 21 ਦਿਨਾਂ ਤੱਕ ਵਧਾ ਦਿੱਤੀ ਗਈ ਜਿਸ ਨਾਲ ਮਰੀਜ਼ਾਂ ਅਤੇ ਸਟਾਫ਼ ਨੂੰ ਵੱਡੀ ਰਾਹਤ ਮਿਲੀ।

ਐਸਟੀਐਫ ਮੁੱਖੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਪ੍ਰੋਗਰਾਮ ਤਹਿਤ ਨਸ਼ਾ ਰੋਕੂ ਅਧਿਕਾਰੀ (ਡੈਪੋ) ਆਪਣੇ ਗੁਆਂਢੀ ਇਲਾਕਿਆਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਅਤੇ ਨਸ਼ਾ ਛੁਡਾਉ ਇਲਾਜ ਕੇਂਦਰਾਂ ਨਾਲ ਜੋੜਨ ਲਈ ਕਮਿਊਨਿਟੀ ਗਤੀਵਿਧੀਆਂ ਦੀ ਨਿਗਰਾਨੀ ਕਰਦੇ ਹਨ। ਉਨ੍ਹਾਂ ਕਿਹਾ ਕਿ ਤਕਰੀਬਨ 5.43 ਲੱਖ ਡੈਪੋਜ਼ ਪਹਿਲਾਂ ਹੀ ਰਜਿਸਟਰ ਹੋ ਚੁੱਕੇ ਹਨ, ਜਿਨ੍ਹਾਂ ਚੋਂ 88710 ਅਧਿਕਾਰੀ ਹਨ ਅਤੇ 4,54,332 ਨਾਗਰਿਕ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।