Corona in Punjab: ਹੁਸ਼ਿਆਰਪੁਰ ਟਾਂਡਾ ਵਿੱਚ 9 ਸ਼ਰਧਾਲੂਆਂ ਦੀ ਰਿਪੋਰਟ ਨਿੱਕਲੀ Corona Positive

9-pilgrims-report-tanda-corona-positive

Corona in Punjab: ਨੰਦੇੜ ਸਾਹਿਬ ਤੋਂ ਪਰਤੀਆਂ ਸੰਗਤਾਂ ਦੇ ਲਏ ਗਏ ਸੈਪਲਾਂ ਵਿਚੋਂ ਆਈਆਂ ਰਿਪੋਰਟਾਂ ‘ਚ ਟਾਂਡਾ ਇਲਾਕੇ ਨਾਲ ਸੰਬੰਧਿਤ 9 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਨ੍ਹਾਂ ਸਾਰਿਆਂ ਨੂੰ ਪ੍ਰਸ਼ਾਸਨ ਵਲੋਂ ਟਾਂਡਾ ਇਲਾਕੇ ਵਿਚ ਆਉਣ ਤੋਂ ਪਹਿਲਾਂ ਹੀ ਬਾਕੀ ਸ਼ਰਧਾਲੂਆਂ ਦੀ ਤਰ੍ਹਾਂ ਹੁਸ਼ਿਆਰਪੁਰ ਵਿਚ ਏਕਾਂਤਵਾਸ ਸੈਂਟਰ ਵਿਚ ਠਹਿਰਾਇਆ ਹੋਇਆ ਹੈ। ਸੂਤਰਾਂ ਮੁਤਾਬਕ ਹੁਣ ਰਿਪੋਰਟ ਆਉਣ ਤੋਂ ਬਾਅਦ ਵਿਭਾਗ ਵਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਜ਼ਿਲਾ ਹੁਸ਼ਿਆਰਪੁਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 21 ਹੋ ਗਈ ਹੈ। ਇਨ੍ਹਾਂ ਵਿਚ 9 ਸ਼ਰਧਾਲੂ ਹਨ ਜਿਹੜੇ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ ਤੋਂ ਦਰਸ਼ਨ ਕਰਕੇ ਪਰਤੇ ਹਨ।