ਜੰਡਿਆਲਾ ਗੁਰੂ ‘ਚ ਵੱਡੀ ਵਾਰਦਾਤ, ਸ਼ਰਾਬ ਦੇ ਠੇਕੇ ‘ਤੇ ਕੰਮ ਕਰਦੇ ਕਰਿੰਦੇ ‘ਤੇ ਤਾਬੜਤੋੜ ਫਾਇਰਿੰਗ

A-big-crime-in-Jandiala-Guru

ਤਾਜਾ ਮਾਮਲਾ ਸਾਹਮਣੇ ਆਇਆ ਹੈ ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਗਹਿਰੀ ਮੰਡੀ ਵਿਖੇ ਜਿਥੇ ਦੇਰ ਸ਼ਾਮ ਸ਼ਰਾਬ ਦੇ ਠੇਕੇ ‘ਤੇ ਕੰਮ ਕਰਦੇ ਕਰਿੰਦੇ ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਨਾਲ ਹਮਲਾ ਕਰ ਦਿੱਤਾ, ਜਿਸ ਦੇ 2 ਗੋਲੀਆਂ ਲੱਗੀਆਂ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।ਹਨੇਰੇ ਦਾ ਫਾਇਦਾ ਲੈਂਦਿਆਂ ਹਮਲਾਵਰ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਲਗਾਤਾਰ ਕੀਤੇ ਨਾ ਕੀਤੇ ਕੋਈ ਅਜਿਹੀ ਵਾਰਦਾਤ ਸਾਹਮਣੇ ਆ ਜਾਂਦੀ ਹੈ ਜੋ ਕਾਨੂੰਨੀ ਵਿਵਸਥਾ ਨੂੰ ਵੀ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰਦੀ ਹੈ , ਕਿ ਕੀ ਅਪਰਾਧੀਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁਕੇ ਹਨ ਕਿ ਕਾਨੂੰਨ ਦਾ ਡਰ ਖ਼ੌਫ਼ ਹੀ ਮੁਕ ਗਿਆ ਹੈ , ਜਿਸ ਨੂੰ ਤਾਕ ‘ਤੇ ਰੱਖ ਕੇ ਲੋਕ ਦਿਨ ਦਿਹਾੜੇ ਗੋਲੀਆਂ ਵਰ੍ਹੇ ਰਹੇ ਹਨ। ਅਖੀਰ ਅਜਿਹੇ ਲੋਕਾਂ ਨੂੰ ਅਸਲ ਮੁਹਈਆ ਕੌਣ ਕਰਵਾਉਂਦਾ ਹੈ , ਇਹ ਸਵਾਲ ਤਾਂ ਉੱਠਦਾ ਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ