ਪਤੰਗ ਲੁੱਟ ਰਹੇ 5 ਸਾਲਾਂ ਬੱਚੇ ਨੂੰ ਕੁੱਤਿਆਂ ਨੇ ਨੋਚ ਨੋਚ ਖਾਧਾ

A-five-year-old-boy-was-killed-by-a-pack-of-stray-dogs

ਸੰਗਰੂਰ ਦੇ ਪਿੰਡ ਬਨੇੜਾ ’ਚ ਉਸ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿਥੇ ਉਸ ਵੇਲੇ ਸਨਸਨੀ ਫ਼ੈਲ ਗਈ ਜਦੋਂ ਆਪਣੇ ਘਰ ਦੇ ਬਾਹਰ ਖੇਡ ਰਹੇ 5 ਸਾਲ ਦੇ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ।

ਮਾਂ ਆਪਣੇ ਬੱਚੇ ਦੇ ਕੱਪੜੇ ਆਪਣੇ ਸੀਨੇ ਨਾਲ ਲਗਾ ਕੇ ਉਸ ਨੂੰ ਯਾਦ ਕਰਦੇ ਹੋਏ ਉਸ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਸਬੰਧੀ ਮਾਂ ਨੇ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ ਦੋ ਬੱਚੀਆਂ ਅਤੇ ਜੈਕ ਸਭ ਤੋਂ ਛੋਟਾ ਮੁੰਡਾ ਸੀ, ਜਿਸ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ।ਪਿੰਡ ਦੇ ਲੋਕ ਹੁਣ ਮੰਗ ਕਰ ਰਹੇ ਹਨ ਕਿ ਜੋਰ ਦੇ ਪਿੰਡ ’ਚ ਕੰਨ ਦਾ ਬਾਲੀ ਹੈ, ਜਿੱਥੇ ਮਰੇ ਹੋਏ ਪਸ਼ੂ ਰੱਖੇ ਜਾਂਦੇ ਹਨ। ਉਸ ਨੂੰ ਪਿੰਡ ਤੋਂ ਦੂਰ ਕੀਤਾ ਜਾਵੇ।

ਉਨ੍ਹਾਂ ਦਾ ਕਹਿਣਾ ਹੈ ਕਿ ਕੁੱਤਿਆਂ ਦੇ ਮੂੰਹ ਨੂੰ ਮਾਸ ਲੱਗ ਚੁੱਕਾ ਹੈ ਜਦੋਂ ਉਨ੍ਹਾਂ ਨੂੰ ਕੁੱਝ ਖਾਣ ਨੂੰ ਨਹੀਂ ਮਿਲਦਾ ਤਾਂ ਉਹ ਬੱਚਿਆਂ ’ਤੇ ਹਮਲਾ ਕਰ ਦਿੰਦੇ ਹਨ ਅਤੇ ਉਨ੍ਹਾਂ ਦੇ ਪਿੰਡ ਦੇ ਇਕ ਗਰੀਬ ਪਰਿਵਾਰ ਦੇ ਬੱਚੇ ਨੂੰ ਨੋਚ-ਨੋਚ ਕੇ ਮਾਰ ਦਿੱਤਾ ਜੋ ਕਿ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਿੰਡ ’ਚ ਮਜ਼ਦੂਰੀ ਦਾ ਕੰਮ ਕਰਦੇ ਹਨ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ