ਜਲੰਧਰ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ ਜਾਵੇਗਾ ਨਾਈਟ ਕਰਿਫਊ

A major decision by the Jalandhar administration

ਜਲੰਧਰ ਘਨਸ਼ਿਆਮ ਥੋਰੀ ਵਲੋਂ ਗੈਰ ਜਰੂਰੀ ਵਸਤਾਂ ਦੀਆਂ ਦੁਕਾਨਾਂ/ਸੰਸਥਾਵਾਂ ਅਤੇ ਦਫ਼ਤਰਾਂ ਦੇ ਸਮੇਂ ਵਿੱਚ ਦੋ ਘੰਟੇ ਤੱਕ ਹੋਰ ਵਾਧਾ ਕੀਤਾ ਗਿਆ ਹੈ ਅਤੇ ਹੁਣ ਇਹ ਦੁਕਾਨਾਂ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ ਸਕਣਗੀਆਂ।

ਗੈਰ ਜਰੂਰੀ ਦੁਕਾਨਾਂ ਨੂੰ ਖੋਲਣ ਦੇ ਸਮੇਂ ਦਾ ਜਾਇਜ਼ਾ ਲੈਂਦਿਆਂ ਇਨਾਂ ਦੇ ਸਮੇਂ ਨੂੰ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਧਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਗੈਰ ਜਰੂਰੀ ਵਸਤਾਂ ਦੇ ਸ੍ਰੇਣੀ ਵਿੱਚ ਆਉਂਦੀਆਂ ਦੁਕਾਨਾਂ, ਨਿੱਜੀ ਕਾਰੋਬਾਰ ਅਤੇ ਦਫ਼ਤਰ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ ਸਕਣਗੇ।

ਜਰੂਰੀ ਸੇਵਾਵਾਂ ਦੀ ਸ੍ਰੇਣੀ ਵਿੱਚ ਆਉਂਦੀਆਂ ਸੇਵਾਵਾਂ ਅਗਲੇ ਹੁਕਮਾਂ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਰੋਜ਼ਾਨਾ ਖੁਲੱਣਗੀਆਂ।

ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਜਿਵੇਂ ਸਮਾਜਿਕ ਦੂਰੀ ਦੀ ਪਾਲਣਾ, ਮਾਸਕ ਪਾਉਣਾ ਆਦਿ ਨੂੰ ਪੂਰੀ ਤਨਦੇਹੀ ਨਾਲ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਜਲਦ ਤੋਂ ਜਲਦ ਕੋਰੋਨਾ ਮੁਕਤ ਜ਼ਿਲ੍ਹਾ ਬਣਾਇਆ ਜਾ ਸਕੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ