ਪਿੰਡ ਦੇ ਵਿਆਕਤੀ ਨੇ ਸਾਬਕਾ ਫੌਜੀ ਨੂੰ ਗੋਲੀਆਂ ਨਾਲ ਭੁੰਨਿਆ, ਵਾਲ-ਵਾਲ ਬਚੀ ਪਤਨੀ

A-Villager-shoots-an-ex-soldier

ਇੱਕ ਐਨ.ਆਰ.ਆਈ ਵਿਆਕਤੀ ਵੱਲੋਂ ਆਪਣੇ ਪਿਸਤੋਲ ਨਾਲ ਪਿੰਡ ਦੇ ਸਾਬਕਾ ਫੌਜੀ ਹਰਪਾਲ ਸਿੰਘ ਪੁੱਤਰ ਹਰਭਜਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇਹ ਜਾਣਕਾਰੀ ਮ੍ਰਿਤਕ ਦੇ ਜੀਜਾ ਦਲਵਿੰਦਰ ਸਿੰਘ ਨੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਜਦੋਂ ਹਰਪਾਲ ਸਿੰਘ ਆਪਣੀ ਪਤਨੀ ਨਾਲ ਮੋਟਰਸਾਇਕਲ ‘ਤੇ ਦੁੱਧ ਲੈ ਕੇ ਆ ਰਿਹਾ ਸੀ ਤਾਂ ਪਿੰਡ ਦੇ ਹੀ ਇੱਕ ਵਿਅਕਤੀ ਨੇ ਊਸਨੂੰ ਗੋਲੀਆਂ ਮਾਰੀਆਂ । ਉਨ੍ਹਾਂ ਦੱਸਿਆ ਕਿ ਇਸ ਹਮਲੇ ‘ਚ ਹਰਪਾਲ ਸਿੰਘ ਦੀ ਪਤਨੀ ਵਾਲ-ਵਾਲ ਬੱਚ ਗਈ।

ਜਾਂਚ ‘ਚ ਸਾਹਮਣੇ ਆਇਆ ਹੈ ਕਿ ਕਤਲ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਕਤਲ ਦਾ ਕਾਰਨ ਕੋਈ ਪੁਰਾਣੀ ਲਵ ਸਟੋਰੀ ਦਾ ਬਦਲਾ ਦੱਸਿਆ ਜਾ ਰਿਹਾ ਹੈ। ਬਟਾਲਾ ਪੁਲਿਸ ਮਾਮਲਾ ਦਰਜ ਕਰਕੇ ਜਾਂਚ ਵਿੱਚ ਜੁਟ ਗਈ ਹੈ। ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ