Sangrur Murder News: ਸੰਗਰੂਰ ਦੇ ਪਿੰਡ ਭੱਟੀਵਾਲ ਵਿਖੇ ਇਕ ਨੌਜਵਾਨ ਦਾ ਬੀਤੀ ਰਾਤ ਕੀਤਾ ਕਤਲ

a-youth-was-killed-last-night-at-bhattiwal

Sangrur Murder News: ਸਥਾਨਕ ਸ਼ਹਿਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਪਿੰਡ ਦੇ ਹੀ ਇਕ ਨੌਜਵਾਨ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਨੇ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਅੱਜ ਸਵੇਰੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਉਰਫ ਬਿੱਟੂ ਪੁੱਤਰ ਗੁਰਮੇਲ ਸਿੰਘ ਵਾਸੀ ਭੱਟੀਵਾਲ ਕਲਾਂ ਬੀਤੀ ਰਾਤ ਜਦੋਂ ਆਪਣੀ ਕਾਰ ਰਾਹੀਂ ਆ ਰਿਹਾ ਸੀ ਤਾਂ ਰਸਤੇ ਵਿਚ ਪਿੰਡ ਦੇ ਖਰੀਦ ਕੇਂਦਰ ਨੇੜੇ ਕੁਝ ਵਿਅਕਤੀਆਂ ਨੇ ਇਸ ਦੀ ਕਾਰ ਨੂੰ ਘੇਰ ਲਿਆ ਅਤੇ ਇਸ ਉਪਰ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਇਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਨੌਜਵਾਨ ਨੂੰ ਇਲਾਜ ਲਈ ਸੰਗਰੂਰ ਦੇ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਅੱਜ ਤੜਕੇ ਇਸ ਨੇ ਦਮ ਤੋੜ ਦਿੱਤਾ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।