ਪੰਜਾਬ

ਚੋਣਾਂ ਤੋਂ ਪਹਿਲਾਂ ‘ਆਪ’ ਨੇ ਕੀਤੀ ਚੋਣ ਕਮਿਸ਼ਨ ਕੋਲੋਂ ਇਹ ਸਪੈਸ਼ਲ ਮੰਗ

ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਮਿਲ ਕੇ ਸਾਰੀਆਂ ਸਮਾਜ ਭਲਾਈ ਸਕੀਮਾਂ ਨੂੰ ਚੋਣ ਜ਼ਾਬਤੇ ਤੋਂ ਬਾਹਰ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਝ ਕਰਨ ਨਾਲ ਸਕੂਲੀ ਵਿਦਿਆਰਥੀ ਨੂੰ ਕਿਤਾਬਾਂ ਤੇ ਵਰਦੀਆਂ, ਗ਼ਰੀਬਾਂ ਤੇ ਦਲਿਤਾਂ ਆਟਾ ਦਾਲ ਤੇ ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਯੋਜਨਾਵਾਂ ਦੇ ਲਾਭ ਸਮੇਂ ਸਿਰ ਮੁਹੱਈਆ ਕਰਵਾਏ ਜਾ ਸਕਣਗੇ।

ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਵਿਧਾਨ ਸਭਾ ‘ਚ ਉਪ ਲੀਡਰ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ‘ਆਪ’ ਦੇ ਵਫ਼ਦ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕੀਤੀ। ਇਸ ਪਿੱਛੋਂ ਮਾਣੂੰਕੇ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖਤ ਅਪੀਲ ਕੀਤੀ ਹੈ ਕਿ ਸਮਾਜ ਭਲਾਈ ਅਧੀਨ ਆਉਂਦੀਆਂ ਸਕੀਮਾਂ ‘ਤੇ ਚੋਣ ਜ਼ਾਬਤੇ ਦਾ ਕੋਈ ਅਸਰ ਨਹੀਂ ਪੈਣਾ ਚਾਹੀਦਾ।

ਇਹ ਵੀ ਪੜ੍ਹੋ : ਪਰਮਿੰਦਰ ਢੀਂਡਸਾ ਦੇ ਰੋਡ ਸ਼ੋਅ ‘ਚ ਚੋਣ ਜ਼ਾਬਤੇ ਦੀ ਹੋਈ ਉਲੰਘਣਾ, ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਚੋਣ ਜ਼ਾਬਤੇ ਦੀ ਆੜ ‘ਚ ਪੰਜਾਬ ਸਰਕਾਰ ਨੇ ਦਲਿਤ ਵਿਦਿਆਰਥੀਆਂ ਤੇ ਹੋਰ ਲੋੜਵੰਦਾਂ ਨੂੰ ਸਮਾਜ ਭਲਾਈ ਸਕੀਮਾਂ ਤਹਿਤ ਮਿਲਦੇ ਲਾਭ ਰੋਕ ਦਿੱਤੇ ਹਨ। ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਚੁੱਕਿਆ ਹੈ। ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਤੁਰੰਤ ਲੋੜ ਹੈ। ਜੇ ਚੋਣ ਜ਼ਾਬਤੇ ਕਾਰਨ ਇਨ੍ਹਾਂ ਵਿਦਿਆਰਥੀਆਂ ਨੂੰ ਤੁਰੰਤ ਕਿਤਾਬਾਂ ਨਾ ਮੁਹੱਈਆ ਕਰਵਾਈਆਂ ਗਈਆਂ ਤਾਂ ਇਹ ਪ੍ਰਕਿਰਿਆ ਜੁਲਾਈ ਮਹੀਨੇ ਤਕ ਲਟਕ ਜਾਵੇਗੀ ਤੇ ਬੱਚਿਆਂ ਨੂੰ ਜੂਨ ਦੀਆਂ ਛੁੱਟੀਆਂ ਬਗੈਰ ਕਿਤਾਬਾਂ ਤੋਂ ਹੀ ਬਤੀਤ ਕਰਨੀਆਂ ਪੈਣਗੀਆਂ।

ਇਸੇ ਲਈ ਉਨ੍ਹਾਂ ਚੋਣ ਕਮਿਸ਼ਨ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਤੁਰੰਤ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਨ ਲਈ ਪਾਬੰਦ ਕਰਨ ਕਿਉਂਕਿ ਪਹਿਲਾਂ ਵੀ ਪੰਜਾਬ ਸਰਕਾਰ ਨੇ ਲਾਪ੍ਰਵਾਹੀ ਵਰਤਦਿਆਂ ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਹੁਣ ਗਰਮੀਆਂ ‘ਚ ਦੇਣੀਆਂ ਸ਼ੁਰੂ ਕੀਤੀਆਂ ਹਨ ਜੋ ਨਾ ਕੇਵਲ ਦਲਿਤ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਹੈ ਬਲਕਿ ਸਮੁੱਚੇ ਲੋੜਵੰਦ ਵਰਗ ਦਾ ਅਪਮਾਨ ਹੈ।

ਮਾਣੂੰਕੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਨੇ ਉਨ੍ਹਾਂ ਸਪਸ਼ਟ ਕੀਤਾ ਕਿ ਜਾਰੀ ਸਮਾਜ ਭਲਾਈ ਸਕੀਮਾਂ ਚੋਣ ਜ਼ਾਬਤੇ ਦੇ ਦਾਇਰੇ ਵਿੱਚ ਨਹੀਂ ਆਉਣਗੀਆਂ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਚੋਣਾਂ ਦੌਰਾਨ ਗਲਤ ਢੰਗ ਤਰੀਕੇ ਆਪਣਾਉਣ ਤੇ ਸੱਤਾ ਸ਼ਕਤੀ ਦੇ ਦੁਰਉਪਯੋਗ ਨੂੰ ਰੋਕਣ ਲਈ ਹੈ ਤਾਂ ਕਿ ਪਾਰਦਰਸ਼ੀ ਤੇ ਨਿਰਪੱਖ ਤਰੀਕੇ ਨਾਲ ਚੋਣਾਂ ਕਰਵਾਈਆਂ ਜਾ ਸਕਣ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago