ਪੰਜਾਬ

‘ਆਪ’ ਲਈ ਵੱਡਾ ਸਿਆਸੀ ਸੰਕਟ , ਖੁੱਸ ਸਕਦਾ ਹੈ ਵਿਰੋਧੀ ਧਿਰ ਦਾ ਦਰਜਾ

ਅਗਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਵੀ ਝਟਕੇ ਲੱਗਣ ਜਾ ਰਹੇ ਹਨ। ਐਚਐਸ ਫੂਲਕਾ ਤੇ ਸੁਖਪਾਲ ਖਹਿਰਾ ਮਗਰੋਂ ਹੋਰ ਵਿਧਾਇਕ ਵੀ ਪਾਰਟੀ ਛੱਡ ਸਕਦੇ ਹਨ। ਸਭ ਤੋਂ ਅਹਿਮ ਗੱਲ ਇਹ ਹੈ ਕਿ ‘ਆਪ’ ਤੋਂ ਵਿਰੋਧੀ ਧਿਰ ਦਾ ਦਰਜਾ ਵੀ ਖੁੱਸ ਸਕਦਾ ਹੈ। ਆਮ ਆਦਮੀ ਪਾਰਟੀ ਲਈ ਇਹ ਵੱਡਾ ਸਿਆਸੀ ਸੰਕਟ ਹੋਏਗਾ। ਇਸ ਸੰਕਟ ਵਿੱਚੋਂ ਨਿਕਲਣ ਲਈ ਪਾਰਟੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

ਦਰਅਸਲ ਪਾਰਟੀ ’ਚੋਂ ਮੁਅੱਤਲ ਸੁਖਪਾਲ ਖਹਿਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖਹਿਰਾ ਅੱਠ ਜਨਵਰੀ ਨੂੰ ਨਵੀਂ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ। ਹੁਣ ਚਰਚਾ ਹੈ ਕਿ ਅਗਲੇ ਦਿਨਾਂ ਵਿੱਚ ਖਹਿਰਾ ਧੜੇ ਦੇ ਦੂਜੇ ਵਿਧਾਇਕ ਵੀ ਅਸਤੀਫਾ ਦੇ ਸਕਦੇ ਹਨ। ਇਨ੍ਹਾਂ ਅਸਤੀਫਿਆਂ ਮਗਰੋਂ ਜੇਕਰ ਪਾਰਟੀ ਇਨ੍ਹਾਂ ਲੀਡਰਾਂ ਦੀ ਵਿਧਾਇਕੀ ਰੱਦ ਕਰਵਾਉਂਦੀ ਹੈ ਤਾਂ ਪਾਰਟੀ ਕੋਲੋਂ ਵਿਰੋਧੀ ਧਿਰ ਦਾ ਦਰਜਾ ਖੁਸ ਸਕਦਾ ਹੈ।

ਇਸ ਵੇਲੇ ਕਾਂਗਰਸ ਕੋਲ 78, ਅਕਾਲੀ ਦਲ ਕੋਲ 14, ਬੀਜੇਪੀ ਕੋਲ 3 ਤੇ ਲੋਕ ਇਨਸਾਫ ਪਾਰਟੀ ਕੋਲ 2 ਵਿਧਾਇਕ ਹਨ। ਆਮ ਆਦਮੀ ਪਾਰਟੀ ਨੇ 20 ਸੀਟਾਂ ਜਿੱਤੀਆਂ ਸਨ ਜਿਨ੍ਹਾਂ ਵਿੱਚੋਂ ਖਹਿਰਾ ਧੜੇ ਕੋਲ ਸੱਤ ਵਿਧਾਇਕ ਹਨ ਤੇ ਐਚਐਸ ਫੂਲਕਾ ਅਸਤੀਫਾ ਦੇ ਚੁੱਕੇ ਹਨ। ਜੇਕਰ ਖਹਿਰਾ ਧੜੇ ਦੇ ਸਾਰੇ ਵਿਧਾਇਕ ਪਾਰਟੀ ਛੱਡ ਦਿੰਦੇ ਹਨ ਤਾਂ ਆਮ ਆਦਮੀ ਪਾਰਟੀ 12 ਵਿਧਾਇਕ ਹੀ ਬਚਣਗੇ ਜਿਸ ਕਰਕੇ ਉਸ ਕੋਲੋਂ ਵਿਰੋਧੀ ਧਿਰ ਦਾ ਦਰਜਾ ਖੁੱਸ ਸਕਦਾ ਹੈ।

ਇਸ ਬਾਰੇ ਖਹਿਰਾ ਧੜੇ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਵਿਧਾਇਕ ਕੰਵਰ ਸੰਧੂ ਤੇ ਹੋਰ ਵਿਧਾਇਕਾਂ ਨਾਲ ਗੱਲ ਹੋਈ ਹੈ। ਉਹ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ਬਣਾਉਣਗੇ। ਬਾਗ਼ੀ ਧਿਰ ਨਾਲ ਖਹਿਰਾ, ਸੰਧੂ ਤੇ ਮਾਨਸ਼ਾਹੀਆ ਤੋਂ ਇਲਾਵਾ ਵਿਧਾਇਕ ਮਾਸਟਰ ਬਲਦੇਵ ਸਿੰਘ, ਪਿਰਮਲ ਸਿੰਘ, ਜਗਤਾਰ ਸਿੰਘ ਜੱਗਾ ਤੇ ਜਗਦੇਵ ਸਿੰਘ ਕਮਾਲੂ ਜੁੜੇ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago