‘ਆਪ’ ਪੰਜਾਬ ਦੀ ਸਾਰੀ ਲੋਕ ਸਭ ਸੀਟਾਂ ਤੇ ਫੇਰੇਗੀ ਝਾੜੂ

aman arora tejpal gill sarabjit kaur

ਲੁਧਿਆਣਾ : ਆਮ ਆਦਮੀ ਪਾਰਟੀ (ਆਪ) ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਲੋਕ ਸਭ ਚੋਣਾਂ ਜਰੂਰ ਜਿੱਤੇਗੀ ਅਤੇ ਵਰਤਮਾਨ ਸਮੇਂ ਵਿੱਚ ‘ਆਪ’ ਇੱਕ ਬਹੁਤ ਮਜਬੂਤ ਪਾਰਟੀ ਹੈ। ਉਨ੍ਹਾਂ ਨੇ ਪਾਰਟੀ ਦੇ ਮੁੱਖ ਚੋਣ ਪ੍ਰਚਾਰ ਦਫਤਰ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਲੁਧਿਆਣਾ ਤੋਂ ‘ਆਪ’ ਦੇ ਉਮੀਦਵਾਰ ਤੇਜਪਾਲ ਸਿੰਘ ਗਿੱਲ ਅਤੇ ਜਗਰਾਓਂ ਦੀ ਐਮਐਲਏ ਸਰਬਜੀਤ ਕੌਰ ਵੀ ਮੌਜੂਦ ਸਨ।

ਅਰੋੜਾ ਨੇ ਕਿਹਾ ਕਿ ‘ਆਪ’ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਜਿਨ੍ਹਾਂ ਨੇ ਵਿਧਾਨਸਭਾ ਚੋਣਾਂ ‘ਚ ਪਾਰਟੀ ਦਾ ਪੂਰਾ ਸਹਿਯੋਗ ਦਿੰਦੇ ਹੋਏ 20 ਵਿਧਾਇਕਾਂ ਨੂੰ ਚੁਣਿਆ ਸੀ ਜੋ ਅੱਜ ਪੰਜਾਬ ਦੇ ਲੋਕਾਂ ਦੇ ਵਿਕਾਸ ਲਈ ਕੰਮ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ/ਭਾਜਪਾ ਤੇ ਕਾਂਗਰਸ ਦੀਆ ਸਰਕਾਰਾਂ ਨੂੰ ਪੰਜਾਬ ਦੇ ਲੋਕਾਂ ਨੇ ਮੌਕਾ ਦਿੱਤਾ ਪਰ ਉਨ੍ਹਾਂ ਨੇ ਪੰਜਾਬੀਆਂ ਦੇ ਭਰੋਸੇ ਨੂੰ ਤੋੜਿਆ ਹੈ। ‘ਆਪ’ ਅਤੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰਕੇ ਇਤਿਹਾਸ ਸਿਰਜਿਆ ਸੀ, ਜੋ ਕਿ ਬਾਕੀ ਦੇਸ਼ ਲਈ ਇੱਕ ਰੋਲ ਮਾਡਲ ਹੈ।

ਇਹ ਵੀ ਪੜ੍ਹੋ : ‘ਆਪ’ ਨੇ ਲੁਧਿਆਣਾ ‘ਚ ਬੈਂਸ ਤੇ ਬਿੱਟੂ ਖਿਲਾਫ ਉਤਾਰਿਆ ਪੀਐਚਡੀ ਡਿਗਰੀ ਵਾਲਾ ਉਮੀਦਵਾਰ

‘ਆਪ’ ਦੇ ਸੀਨੀਅਰ ਲੀਡਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਗੱਲ ਨੂੰ ਯਕੀਨੀ ਬਣਾਵੇਗੀ ਕਿ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਹਨ ਉਹ ਸਾਰੇ ਪੂਰੇ ਹੋਣ।

Ludhiana News Headline ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ