ਪੰਜਾਬ

‘ਆਪ’ ਦਾ ਵਿਆਹ-2: ਮਾਝੇ ਦੇ ‘ਜਰਨੈਲ’ ਦੀ ਹੋਏਗੀ ਮਾਲਵੇ ਦੀ ਬਲਜਿੰਦਰ ਕੌਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਬੇਸ਼ੱਕ ਕਿਸੇ ਵੀ ਹਾਲਤ ਵਿੱਚ ਹੋਵੇ, ਪਰ ਇਸ ਦੀਆਂ ਮਹਿਲਾ ਵਿਧਾਇਕਾਂ ਵਾਰੋ-ਵਾਰੀ ਆਪਣਾ ਘਰ ਵਸਾ ਰਹੀਆਂ ਹਨ। ਰੁਪਿੰਦਰ ਕੌਰ ਰੂਬੀ ਤੋਂ ਬਾਅਦ ਹੁਣ ਬਲਜਿੰਦਰ ਕੌਰ ਵੀ ਵਿਆਹ ਕਰਵਾਉਣ ਜਾ ਰਹੀ ਹੈ।

ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਦਾ ਰਿਸ਼ਤਾ ਪਾਰਟੀ ਦੇ ਯੂਥ ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਹੋਣ ਜਾ ਰਿਹਾ ਹੈ। ਦੋਵੇਂ ਜਣੇ ਸੱਤ ਜਨਵਰੀ ਨੂੰ ਮੰਗਣੀ ਕਰਵਾਉਣ ਜਾ ਰਹੇ ਹਨ ਤੇ ਫਰਵਰੀ ਵਿੱਚ ਦੋਵੇਂ ਵਿਆਹ ਕਰਵਾ ਸਕਦੇ ਹਨ।

ਮੰਗਣੀ ਦਾ ਇਹ ਸਮਾਗਮ ਬਠਿੰਡਾ ਵਿੱਚ ਰੱਖਿਆ ਜਾਵੇਗਾ। ਇਸ ਸਮਾਗਮ ਵਿੱਚ ਕੌਣ-ਕੌਣ ਸ਼ਾਮਲ ਹੋਵੇਗਾ, ਹਾਲੇ ਇਹ ਪਤਾ ਨਹੀਂ ਲੱਗਾ ਹੈ। ਕੇਜਰੀਵਾਲ ਦੀ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਮੁਹਿੰਮ ਸ਼ੁਰੂ ਕਰਨ ਲਈ ਰੱਖੀ ਬਰਨਾਲਾ ਰੈਲੀ ਤੋਂ ਪਹਿਲਾਂ ਬਲਜਿੰਦਰ ਕੌਰ ਆਪਣੀ ‘ਵਿਆਹ ਸਥਿਤੀ’ ਯਾਨੀ ਮੈਟ੍ਰੀਮੋਨੀਅਲ ਸਟੇਟ ਤਬਦੀਲ ਕਰ ਲਵੇਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago