ਪੰਜਾਬ

ਸੇਵਾ ਕੇਂਦਰਾਂ ਦੀਆਂ ਵਧਿਆਂ ਫ਼ੀਸਾਂ ਤੇ ਉੱਠੇ ਸਵਾਲ

ਕੈਪਟਨ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੀਆਂ ਫ਼ੀਸਾਂ ਵਿੱਚ ਵਾਧੇ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰ ਰੋਜ਼ ਨਵੇਂ ਟੈਕਸ ਲਾ ਕੇ ਤੇ ਸਰਕਾਰੀ ਫ਼ੀਸਾਂ ਵਿੱਚ ਵਾਧਾ ਕਰਕੇ ਸਰਕਾਰ ਆਮ ਲੋਕਾਂ ਉੱਤੇ ਵਾਧੂ ਦਾ ਭਾਰ ਪਾ ਰਹੀ ਹੈ।

ਚੀਮਾ ਨੇ ਕਿਹਾ ਕਿ ਸੇਵਾ ਕੇਂਦਰਾਂ ਦੀਆਂ ਫ਼ੀਸਾਂ ਵਿੱਚ ਵਾਧੇ ਨਾਲ ਸਰਕਾਰ ਆਮ ਲੋਕਾਂ ਨੂੰ ਮਿਲਣ ਵਾਲੀ ਸਹੂਲਤ ਤੋਂ ਦੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢ ਤੋਂ ਹੀ ਸੇਵਾ ਕੇਂਦਰਾਂ ਉੱਤੇ ਅਨੇਕਾਂ ਸਵਾਲ ਉੱਠਦੇ ਰਹੇ ਹਨ ਤੇ ਪ੍ਰਾਈਵੇਟ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਦੇ ਇਲਜ਼ਾਮ ਲੱਗਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਉੱਤੇ ਖ਼ਰਚ ਪੈਸਾ ਆਮ ਲੋਕਾਂ ਵੱਲੋਂ ਸਰਕਾਰ ਨੂੰ ਅਦਾ ਕੀਤੇ ਗਏ ਟੈਕਸ ਦਾ ਪੈਸਾ ਸੀ। ਇਸ ਨਾਲ ਆਮ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਹੋਈ ਹੈ।

ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਆਮ ਸੇਵਾਵਾਂ ਦੀਆਂ ਫ਼ੀਸਾਂ ਦੋ ਗੁਣਾ ਕਰਨਾ ਲੋਕਾਂ ਨਾਲ ਧੱਕਾ ਹੈ। ਅਜਿਹਾ ਕਰਕੇ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਪਲਟ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਵਿੱਚੋਂ ਵੀ ਮੁਨਾਫ਼ਾ ਕਮਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖ਼ਜ਼ਾਨਾ ਭਰਨ ਲਈ ਆਮ ਲੋਕਾਂ ਉੱਤੇ ਭਾਰ ਪਾਉਣ ਦੀ ਥਾਂ ਸਰਕਾਰ ਆਪਣੇ ਮੰਤਰੀਆਂ ਤੇ ਸਲਾਹਕਾਰਾਂ ਦੀ ਫ਼ੌਜ ਉੱਤੇ ਕੀਤੇ ਖ਼ਰਚ ਵਿਚ ਕਟੌਤੀ ਕਰੇ।

ਚੀਮਾ ਨੇ ਮੰਗ ਕੀਤੀ ਕਿ ਸਰਕਾਰ ਪ੍ਰਾਈਵੇਟ ਹੱਥਾਂ ਵਿਚ ਦਿੱਤੇ ਸੇਵਾ ਕੇਂਦਰਾਂ ਨੂੰ ਆਪਣੇ ਅਧੀਨ ਲਵੇ ਤਾਂ ਜੋ ਪ੍ਰਾਪਤ ਮੁਨਾਫ਼ਾ ਪ੍ਰਾਈਵੇਟ ਕੰਪਨੀਆਂ ਦੀ ਥਾਂ ਸਰਕਾਰੀ ਖ਼ਜ਼ਾਨੇ ਵਿੱਚ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।ਸਰਕਾਰ ਤੋਂ ਮੰਗ ਕਰਦਿਆਂ ਚੀਮਾ ਨੇ ਕਿਹਾ ਕਿ ਕੈਪਟਨ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਣਾ ਚਾਹੀਦਾ ਹੈ ਕਿ ਕਿਸ ਪ੍ਰਕਾਰ ਉਹ ਘਰ ਬੈਠੇ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਇਨ੍ਹਾਂ ਸੇਵਾਵਾਂ ਦੀ ਹੋਮ ਡਿਲਿਵਰੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago