ਪੰਜਾਬ

‘ਆਪ’ ਨੇ ਪੰਜਾਬ ਲਈ ਜਾਰੀ ਕੀਤਾ ਵੱਖਰਾ ਮੈਨੀਫੈਸਟੋ, ਪੰਜਾਬੀਆਂ ਨਾਲ ਕੀਤੇ ਇਹ 11 ਵਾਅਦੇ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮਤਦਾਨ ਲਈ 10 ਤੋਂ ਵੀ ਘੱਟ ਦਿਨ ਬਚੇ ਹਨ। ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਲਈ ਇੱਕ ਵੱਖਰਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਦੱਸ ਦਈਏ ‘ਆਪ’ ਪੰਜਾਬ ਵਲੋਂ ਜਾਰੀ ਕੀਤਾ ਗਿਆ ਇਹ ਚੋਣ ਮਨੋਰਥ ਪੱਤਰ ਆਮ ਆਦਮੀ ਪਾਰਟੀ ਦੇ ਕੌਮੀ ਮਨੋਰਥ ਪੱਤਰ ਨਾਲੋਂ ਵੱਖਰਾ ਹੈ। ‘ਆਪ’ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਅਮਨ ਅਰੋੜਾ ਨੇ ਹੋਰਾਂ ਸਮੇਤ ਵੀਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰ ਇਹ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ‘ਆਪ’ ਨੇ ਇਸ ਮਨੋਰਥ ਪੱਤਰ ਵਿੱਚ ਪੰਜਾਬ ਦੇ ਲੋਕਾਂ ਨਾਲ 11 ਵਾਅਦੇ ਕੀਤੇ ਹਨ।

ਪ੍ਰੈੱਸ ਕਾਨਫ਼ਰੰਸ ਦੌਰਾਨ ‘ਆਪ’ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੀਆਂ ਦੋਨੋ ਵੱਡਿਆਂ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਵਲੋਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਕੋਈ ਵੀ ਮੈਨੀਫੈਸਟੋ ਨਹੀਂ ਦਿੱਤਾ ਗਿਆ ਤੇ ਨਾ ਹੀ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਨੇ ਅੱਗੇ ਕਿਹਾ ਕਿ ਮਨੋਰਥ ਪੱਤਰ ਵਿੱਚ ਇਹ 11 ਨੁਕਾਤੀ ‘ਖ਼ੁਸ਼ਹਾਲ ਪੰਜਾਬ’ ਦਾ ਰੋਡਮੈਪ ਹਨ। ਅਰੋੜਾ ਨੇ ਕਿਹਾ ਕਿ ਸਾਡੇ ਇਰਾਦੇ ਪੱਕੇ ਹਨ ਤੇ ਅਸੀਂ ਹੋਰਾਂ ਦੀ ਤਰ੍ਹਾਂ ਲੋਕਾਂ ਨੂੰ ਲੁਭਾਉਣ ਵਾਲੇ ਝੂਠੇ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਚੋਣਾਂ ‘ਚ ਜਿੱਤ ਮਗਰੋਂ ਸਾਡੀ ਪਾਰਟੀ ਦੇ ਸਾਂਸਦ ਮੈਂਬਰ ਇਹਨਾਂ ਨੁਕਤਿਆਂ ਨੂੰ ਲਾਗੂ ਕਰਨ ਲਈ ਕੇਂਦਰ ਨੂੰ ਮਜਬੂਰ ਕਰ ਦੇਣਗੇ।

‘ਆਪ’ ਚੋਣ ਮਨੋਰਥ ਪੱਤਰ ਦੇ 11 ਨੁਕਤੇ :

  • ਪੰਜਾਬ ‘ਚ ਐਗਰੋ ਬੇਸਡ ਇੰਡਸਟਰੀ ਲਿਆ ਕੇ ਕਿਸਾਨਾਂ ਦੀ ਆਮਦਨ ਵਧਾਉਣ ਤੇ ਆਤਮ-ਹੱਤਿਆਵਾਂ ਰੋਕਣ ਦਾ ਯਤਨ ਕਰਾਂਗੇ।
  • ਪੰਜਾਬ ਦੀ ਇੰਡਸਟਰੀ ਲਈ ”ਇੱਕ ਦੇਸ਼-ਇੱਕ ਟੈਕਸ” ਦੇ ਤਹਿਤ ਸਪੈਸ਼ਲ ਪੈਕੇਜ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਵਾਂਗੇ।
  • ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਾਉਣ ਲਈ ਕੇਂਦਰ ਸਰਕਾਰ ਨੂੰ ਮਜਬੂਰ ਕਰਾਂਗੇ।
  • ਅੰਮ੍ਰਿਤਸਰ ਤੋਂ ਲੈ ਕੇ ਕਲਕੱਤਾ ਤਕ ਦਾ ਫਰੇਇਟ ਕੌਰੀਡੋਰ ਜੋ ਕਿ ਕੇਂਦਰ ਸਰਕਾਰ ਨੇ ਠੰਢੇ ਬਸਤੇ ਵਿੱਚ ਪਾਇਆ ਹੋਇਆ ਹੈ, ਉਸ ਨੂੰ ਯਕੀਨੀ ਬਣਾਇਆ ਜਾਵੇਗਾ।
  • ਪੰਜਾਬ ਦੇ ਪਾਣੀਆਂ, ਵਾਤਾਵਰਨ ਤੇ ਮਿੱਟੀ ਨੂੰ ਬਚਾਉਣ ਲਈ ਸਪੈਸ਼ਲ ਪੈਕੇਜ ਲੈ ਕੇ ਆਵਾਂਗੇ।
  • ਕੈਂਸਰ, ਕਾਲਾ ਪੀਲੀਆ ਵਰਗੀਆਂ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਵਿੱਚ ਏਆਈਆਈਐਮਐਸ ਤੇ ਪੀਜੀਆਈ ਦੀ ਤਰਜ਼ ‘ਤੇ ਹੋਰ ਵੱਡੇ ਸਰਕਾਰੀ ਹਸਪਤਾਲ ਲੈ ਕੇ ਆਉਣੇ।
  • ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਪੰਜਾਬ ਵਿਚ ਵੱਡੀ ਪਬਲਿਕ ਸੈਕਟਰ ਅੰਡਰਟੇਕਿੰਗ ਇੰਡਸਟਰੀ ਲਿਆਉਣ ਲਈ ਯਤਨ ਕਰਨਗੇ।
  • ਪੰਜਾਬ ਦੀ ਖੇਤੀ ਨੂੰ ਸੰਕਟ ‘ਚੋਂ ਉਭਾਰਨ ਲਈ ਕੇਂਦਰ ਸਰਕਾਰ ਤੋਂ ਪੰਜਾਬ ਲਈ ਸਪੈਸ਼ਲ ਪੈਕੇਜ ਪਾਸ ਕਰਵਾਵਾਂਗੇ।
  • ਪ੍ਰੋਫੈਸ਼ਨਲ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਨਵੀਆਂ ਆਈਆਈਐਮ ਅਤੇ ਆਈਆਈਟੀ ਵਰਗੀਆਂ ਉੱਚ ਦਰਜੇ ਦੀਆਂ ਸਿੱਖਿਆਂ ਸੰਸਥਾਵਾਂ ਪੰਜਾਬ ਲਈ ਮਨਜ਼ੂਰ ਕਰਵਾਉਣਾ।
  • ਸੰਸਦ ਮੈਂਬਰ ਨੂੰ ਹਲਕੇ ਦਾ ਵਿਕਾਸ ਕਰਨ ਲਈ ਮਿਲਣ ਵਾਲੇ ਐਮਪੀ ਲੈਡ ਫੰਡ ਦਾ ਦੋ ਤਿਹਾਈ ਹਿੱਸਾ ਲੋਕਾਂ ਦੀ ਸਲਾਹ ਨਾਲ ਇਲਾਕੇ ਦੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਵਧੀਆ ਬਣਾਉਣ ਲਈ ਖ਼ਰਚ ਕੀਤਾ ਜਾਵੇਗਾ ਅਤੇ ਇੱਕ-ਇੱਕ ਪੈਸੇ ਦਾ ਹਿਸਾਬ ਹਰ ਸਾਲ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ।

ਅਮਨ ਅਰੋੜਾ ਨੇ ਹਰਸਿਮਰਤ ਕੌਰ ਬਾਦਲ ਤੇ ਇਹ ਵੀ ਦੋਸ਼ ਲਾਏ ਕਿ ਫੂਡ ਪ੍ਰੋਸੈਸਿੰਗ ਮੰਤਰੀ ਹੋਣ ਦੇ ਬਾਵਜੂਦ ਉਹਨਾਂ ਨੇ ਸੂਬੇ ਲਈ ਕੋਈ ਵੀ ਫੂਡ ਪ੍ਰੋਸੈਸਿੰਗ ਇੰਡਸਟਰੀ ਨਹੀਂ ਲਿਆਂਦੀ , ਜਦਕਿ ਪੰਜਾਬ ਦੇ ਲੋਕਾਂ ਦਾ ਭਵਿੱਖ ਖੇਤੀ ਆਧਾਰਿਤ ਫੂਡ ਇੰਡਸਟਰੀ ‘ਤੇ ਨਿਰਭਰ ਹੋ ਗਿਆ ਹੈ। ਅਰੋੜਾ ਨੇ ਕਿਹਾ ਕਿ ਨੋਟਬੰਦੀ ਅਤੇ ਜੀਐਸਟੀ ਸਰਕਾਰ ਦੀ ਸਭ ਤੋਂ ਵੱਡੀ ਨਾਕਾਮਯਾਬੀ ਰਹੀ ਹੈ। ਇਹਨੇ ਹਰ ਪੱਧਰ ਦਾ ਵਪਾਰੀ ਤੇ ਕਾਰੋਬਾਰੀ ਕਰਜ਼ਾਈ ਕਰ ਦਿੱਤਾ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

2 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

2 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

2 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

2 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago