ਮੌਸਮ ਵਿਭਾਗ ਅਨੁਸਾਰ ਮਾਨਸੂਨ ਦੇ 20 ਜੂਨ ਤੋਂ ਬਾਅਦ ਮੱਧ ਪ੍ਰਦੇਸ਼, ਗੁਜਰਾਤ, ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਵਿੱਚ ਪਹੁੰਚਣ ਦੀ ਸੰਭਾਵਨਾ ਹੈ।

According to the Met department, the monsoon is likely to reach Madhya Pradesh, Gujarat, Delhi, Haryana, Punjab, Uttar Pradesh after June 20.

ਉੱਤਰ-ਪੂਰਬੀ ਸੂਬਿਆਂ ‘ਚ ਪਹੁੰਚਣ ਤੋਂ ਬਾਅਦ ਮਾਨਸੂਨ ਹੁਣ ਮੁੰਬਈ ਸਮੇਤ ਮਹਾਰਾਸ਼ਟਰ ਦੇ 30% ਖੇਤਰਾਂ ‘ਚ ਆਪਣਾ ਪ੍ਰਭਾਵ ਵਿਖਾ ਰਿਹਾ ਹੈ। ਇੱਥੇ ਪ੍ਰੀ-ਮਾਨਸੂਨ ਐਕਟਿਵਿਟੀ ਸ਼ੁਰੂ ਹੋ ਗਈ ਹੈ। ਸੋਮਵਾਰ ਸਵੇਰੇ ਮੁੰਬਈ ‘ਚ 3 ਘੰਟੇ ਤਕ ਜ਼ੋਰਦਾਰ ਮੀਂਹ ਪਿਆ।

ਮੌਸਮ ਵਿਭਾਗ (ਆਈਐਮਡੀ) ਅਨੁਸਾਰ ਮਾਨਸੂਨ ਦੇ 20 ਜੂਨ ਤੋਂ ਬਾਅਦ ਮੱਧ ਪ੍ਰਦੇਸ਼, ਗੁਜਰਾਤ, ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਇਸ ਦੌਰਾਨ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ, ਆਂਧਰਾ ਪ੍ਰਦੇਸ਼, ਉੜੀਸਾ, ਝਾਰਖੰਡ, ਪੱਛਮੀ ਬੰਗਾਲ, ਬਿਹਾਰ, ਸਿੱਕਮ, ਅਸਾਮ, ਮੇਘਾਲਿਆ ਤੇ ਅਰੁਣਾਚਲ ਪ੍ਰਦੇਸ਼ ‘ਚ ਮੰਗਲਵਾਰ ਨੂੰ ਯੈਲੋ ਅਲਰਟ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

 8 ਤੋਂ 10 ਜੂਨ ਤਕ ਕਈ ਜ਼ਿਲ੍ਹਿਆਂ ‘ਚ 25 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ, ਜਦਕਿ 11 ਤੋਂ 13 ਜੂਨ ਤਕ ਬਾਰਸ਼ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ। ਪੂਰਾ ਦਿਨ ਬੱਦਲਵਾਈ ਨਾਲ ਗਰਮੀ ਤੋਂ ਰਾਹਤ ਮਿਲੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ