ਪਠਾਨਕੋਟ: ਹੋਲੀ ਤੇ ਰੰਗਾ ‘ਚ ਤੇਜ਼ਾਬ ਮਿਲਾ ਕੇ ਹਮਲਾ ਕਰ ਨੌਜਵਾਨ ਨੂੰ ਕੀਤਾ ਜ਼ਖ਼ਮੀ

acid attack on youngster on holi in pathankot

ਪਠਾਨਕੋਟ : ਹੋਲੀ ਮੌਕੇ ਕੁਝ ਸ਼ਰਾਰਤੀ ਅਨਸਰਾਂ ਨੇ ਤੇਜ਼ਾਬੀ ਹਮਲਾ ਕਰ ਕੇ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਚਿਹਰਾ ਬੁਰੀ ਤਰ੍ਹਾਂ ਝੁਲਸ ਗਿਆ ਹੈ।

ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਤਰਨ ਤਾਰਨ ਦੀ ਅਦਾਲਤ ‘ਚ ਪੇਸ਼ੀ ਭੁਗਤਣ ਆਇਆ ਕੈਦੀ ਫਰਾਰ

ਨੌਜਵਾਨ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਘਰੋਂ ਬਾਜ਼ਾਰ ਨਿਕਲਿਆ ਸੀ। ਇਸੇ ਦੌਰਾਨ ਸਲਾਰੀਆ ਨਗਰ ਪਟੇਲ ਚੌਕ ਨੇੜੇ ਕੁਝ ਸ਼ਰਾਰਤੀ ਨੌਜਵਾਨਾਂ ਨੇ ਹੋਲੀ ਦੇ ਰੰਗ ਵਿੱਚ ਤੇਜ਼ਾਬ ਮਿਲਾ ਕੇ ਉਸ ਉੱਤੇ ਸੁੱਟ ਦਿੱਤਾ। ਜਦੋਂ ਉਸ ਨੂੰ ਜਲਨ ਹੋਈ ਤਾਂ ਪਤਾ ਲੱਗਾ ਕਿ ਉਸ ਦਾ ਚਿਹਰਾ ਜਲ ਚੁੱਕਿਆ ਹੈ।

ਜ਼ਖ਼ਮੀ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਸ਼ੱਕ ਦੇ ਆਧਾਰ ’ਤੇ ਪੁਲਿਸ ਨੂੰ ਐਫਆਈਆਰ ਦਰਜ ਕਰਵਾ ਦਿੱਤੀ ਹੈ। ਫਿਲਹਾਲ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ।

Source:AbpSanjha