ਪੰਜਾਬ

ਕਾਂਗਰਸ ਨੂੰ ਸ਼ਰਮਿੰਦਾ ਕਰਨ ਲਈ ਮਜੀਠੀਆ ਨੇ ਵੰਡੇ ਖਿਡੌਣੇ ਵਾਲੇ ਸਮਾਰਟਫ਼ੋਨ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਨਿੱਤ ਨਵੇਂ ਤਮਾਸ਼ੇ ਹੋ ਰਹੇ ਹਨ। ਅੱਜ ਵੀ ਅਕਾਲੀ ਦਲ ਨੇ ਕਾਂਗਰਸ ਨੂੰ ਆਪਣੇ ਚੋਣ ਵਾਅਦੇ ਪੂਰੇ ਨਾ ਕਰਨ ਬਦਲੇ ਸ਼ਰਮਿੰਦਗੀ ਦਾ ਅਹਿਸਾਸ ਕਰਵਾਉਣ ਲਈ ਸਦਨ ਦੇ ਬਾਹਰ ਅਨੋਖਾ ਪ੍ਰਦਰਸ਼ਨ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਨੇ ਬਜਟ ਇਜਲਾਸ ਵਿੱਚ ਸ਼ਾਮਲ ਹੋਣ ਆਏ ਕਾਂਗਰਸੀ ਵਿਧਾਇਕਾਂ ਨੂੰ ਖਿਡੌਣਾ ਸਮਾਰਟਫ਼ੋਨ ਵੰਡੇ। ਅਕਾਲੀ ਕੈਪਟਨ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਲਈ ਮੁਫ਼ਤ ਸਮਾਰਟਫ਼ੋਨ ਦੇਣ ਵਾਲਾ ਕੀਤਾ ਵਾਅਦਾ ਯਾਦ ਦਿਵਾਉਣ ਲਈ ਇਹ ਪ੍ਰਦਰਸ਼ਨ ਕਰ ਰਹੇ ਸਨ।

ਇਸ ਤੋਂ ਪਹਿਲਾਂ ਅਕਾਲੀ ਦਲ ਪਟਿਆਲਾ ਵਿੱਚ ਵੀ ਕੈਪਟਨ ਸਰਕਾਰ ਵੱਲੋਂ ਇਸ ਵਾਅਦੇ ਦੀ ਪੂਰਤੀ ਨਾ ਕਰਨ ‘ਤੇ ਅਜਿਹਾ ਹੀ ਪ੍ਰਦਰਸ਼ਨ ਕਰ ਚੁੱਕਾ ਹੈ। ਇਹ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਦੇ ਤਮਾਸ਼ੇ ਹਨ ਅਤੇ ਸਦਨ ਦੇ ਅੰਦਰ ਵੀ ਖ਼ੂਬ ਹੰਗਾਮੇ ਹੋਣ ਦੀ ਆਸ ਹੈ ਕਿਉਂਕਿ ਅਧਿਆਪਕਾਂ ‘ਤੇ ਲਾਠੀਚਾਰਜ ਤੇ ਲੁਧਿਆਣਾ ਗੈਂਗਰੇਪ ਦੇ ਮਾਮਲੇ ‘ਤੇ ਵਿਰੋਧੀ ਕੈਪਟਨ ਸਰਕਾਰ ਨੂੰ ਖ਼ੂਬ ਘੇਰ ਰਹੇ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago