ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਬੈਠਕ, ਚਾਰ ਕਮੇਟੀਆਂ ਦਾ ਕੀਤਾ ਗਠਨ

Akali Dal core committee meets 4 committees formed

ਅਕਾਲੀ ਦਲ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਵਿਚ ਅੱਜ ਚਾਰ ਕਮੇਟੀਆਂ ਦਾ ਗਠਨ ਕੀਤਾ ਗਿਆ। ਪਹਿਲੀ ਕਮੇਟੀ ਦਾ ਗਠਨ ਜਿਸ ਦੀ ਕੰਮ ਹੈ ,ਕਿਸਾਨਾਂ ਸੰਗਠਨ ਅਤੇ ਜੱਥੇਬੰਦੀਆਂ ਨਾਲ ਤਾਲਮੇਲ ਬਿਠਾਂ ਕੇ ਰਣਨੀਤੀ ਬਨਾਉਣਾ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰਨਾ ਤੇ ਇਸ ਕਮੇਟੀ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਲਵਿੰਦਰ ਸਿੰਘ ਤੇ ਸਿਕੰਦਰ ਸਿੰਘ ਮਲੂਕਾ ਕਰਨਗੇ।

ਇਹ ਵੀ ਪੜ੍ਹੋ : ਹਾਥਰਸ ਤੋਂ ਬਾਅਦ ਲਖਨਊ ਹੋਇਆ ਸ਼ਰਮਸਾਰ, ਰੇਪ ਮਗਰੋਂ ਵੀ ਪੁਲਿਸ ਵਲੋਂ ਨਹੀਂ ਦਰਜ ਕੀਤੀ ਗਈ FIR

ਦੂਸਰੀ ਕਮੇਟੀ 11 ਮੈਂਬਰਾਂ ਦੀ ਹੈ ਜੋ ਦਲਿਤ ਤੇ ਆਰਥਿੱਕ ਪੱਖੋਂ ਕਮਜ਼ੋਰ ਲੋਕਾਂ ਅਤੇ ਸਮਾਜ ਦੇ ਸ਼ੋਸ਼ਿਤ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰੇਗੀ ਉਨ੍ਹਾਂ ਨੂੰ ਉੱਪਰ ਚੁੱਕੇਗੀ। ਇਸ ਕਮੇਟੀ ਦੀ ਅਗਵਾਈ ਸਾਬਕਾ ਸਪੀਕਰ ਸ. ਚਰਨਜੀਤ ਸਿੰਘ ਅਟਵਾਲ ਕਰਨਗੇ। ਤੀਸਰੀ ਕਮੇਟੀ ਦਾ ਗਠਨ ਦੇਸ਼ ਵਿੱਚ ਸੰਘੀ ਢਾਂਚੇ ਦੀ ਸਥਾਪਨਾ ਯਕੀਨੀ ਅਤੇ ਮਜ਼ਬੂਤ ਬਨਾਉਣਾ ਵਾਸਤੇ ਇਸ ਪਾਰਟੀ ਦਾ ਇਰਾਦਾ ਖੇਤਰੀ ਅਤੇ ਹਮਖ਼ਿਆਲੀ ਪਾਰਟੀਆਂ ਨਾਲ ਤਾਲਮੇਲ ਬਣਾਉਣ ਲਈ ਕੀਤਾ ਗਿਆ ਹੈ। ਜਿਸ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਸ ਤੋਂ ਇਲਾਵਾ ਇਸ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੀ ਨਰੇਸ਼ ਗੁਜਰਾਲ ਅਤੇ ਸ. ਮਨਜਿੰਦਰ ਸਿੰਘ ਸਿਰਸਾ ਇਸ ‘ਚ ਬਤੌਰ ਮੈਂਬਰ ਭੂਮਿਕਾ ਨਿਭਾਉਣਗੇ। ਆਖਰੀ ਕਮੇਟੀ ਜੋ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਦਾ ਦਰਜ਼ਾ ਦਿਵਾਉਣ ਲਈ ਸੰਘਰਸ਼ ਕਰੇਗੀ। ਜਿਸ ਦੀ ਪ੍ਰਧਾਨਗੀ ਸ. ਨਿਰਮਲ ਸਿੰਘ ਕਾਹਲੋਂ, ਇਸ ਵਿਚ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ. ਮਨਜਿੰਦਰ ਸਿੰਘ ਸਿਰਸਾ ਸ਼ਾਮਲ ਹੋਣਗੇ। ਇਹ ਕਮੇਟੀ ਦੇਸ਼ ਭਰ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਯਤਨ ਕਰੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ