Corona in Akali Dal: ਕਾਂਗਰਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ Corona ਦਾ ਕਹਿਰ, ਲਖਬੀਰ ਲੋਧੀ ਦੀ ਰਿਪੋਰਟ ਆਈ ਪੋਜ਼ੀਟਿਵ


Corona in Akali Dal: ਪੰਜਾਬ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ‘ਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਦੁਨੀਆ ਭਰ ‘ਚ ਆਮ ਲੋਕਾਂ ਸਮੇਤ ਵੱਡੀਆਂ-ਵੱਡੀਆਂ ਸ਼ਖ਼ਸੀਆਂ ਵੀ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਰਹੀਆਂ ਹਨ। ਤਾਜ਼ਾ ਮਾਮਲੇ ‘ਚ ਵਿਧਾਨ ਸਭਾ ਹਲਕਾ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ਦੀ ‘ਕੋਰੋਨਾ’ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦਈਏ ਕਿ ਲੋਧੀਨੰਗਲ ਦੀ ਕੁਝ ਦਿਨਾਂ ਤੋਂ ਤਬੀਅਤ ਖ਼ਰਾਬ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪਰਿਵਾਰ ਸਣੇ ਟੈਸਟ ਕਰਵਾਇਆ ਸੀ।

ਇਹ ਵੀ ਪੜ੍ਹੋ: Punjab News: Corona ਦੇ ਅਜਿਹੇ ਮਾਹੌਲ ਵਿੱਚ ਪੰਜਾਬ ਦੇ ਇਸ ਨੌਜਵਾਨ ਨੇ ਕਾਇਮ ਕੀਤੀ ਮਿਸਾਲ

ਅੱਜ ਲਖਬੀਰ ਸਿੰਘ ਲੋਧੀ ਨੰਗਲ ਖੁਦ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇੱਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਵੀ ‘ਕੋਰੋਨਾ’ ਰਿਪੋਰਟ ਪਾਜ਼ੇਟਿਵ ਆਈ ਸੀ। ਉਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਦੀ ਵੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਨਮੂਨੇ ਲਏ ਗਏ ਸਨ। ਇਸ ਤੋਂ ਇਲਾਵਾ ਹੋਰ ਵੀ ਜੋ ਲੋਕ ਉਨ੍ਹਾਂ ਦੇ ਸੰਪਰਕ ‘ਚ ਆਏ ਸਨ, ਉਨ੍ਹਾਂ ਦੇ ਵੀ ਨਮੂਨੇ ਲਏ ਜਾ ਰਹੇ ਸਨ।

ਇਲਾਜ ਤੋਂ ਬਾਅਦ ਰਾਜਿੰਦਰ ਸਿੰਘ ਬਾਜਵਾ ਨੇ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਨੂੰ ਮਾਤ ਦੇ ਦਿੱਤੀ ਅਤੇ ਜ਼ਿਲ੍ਹੇ ਦੇ ਫੋਰਟਿਸ ਹਸਪਤਾਲ ‘ਚ ਇਲਾਜ ਲਈ ਦਾਖ਼ਲ ਹੋਏ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੂੰ ਛੁੱਟੀ ਦੇ ਦਿੱਤੀ ਗਈ ਸੀ। ਅੱਜ ਜਲੰਧਰ ‘ਚ 31 ਕੋਰੋਨਾ ਪਾਜ਼ੇਟਿਵ ਰੋਗੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ‘ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 1815 ਤੱਕ ਪੁੱਜ ਗਈ ਹੈ। ਦੂਜੇ ਪਾਸੇ ਬਠਿੰਡਾ ‘ਚ 110 ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਉੱਥੇ ਹੀ ਮੁਕਤਸਰ ‘ਚ 12 ਨਵੇਂ ਕੇਸ ਸਾਹਮਣੇ ਆਏ ਹਨ, ਇਨ੍ਹਾਂ ‘ਚੋਂ 2 ਸ੍ਰੀ ਮੁਤਕਸਰ ਸਾਹਿਬ, 2 ਗਿੱਦੜਬਾਹਾ ਅਤੇ 8 ਮਲੋਟ ਨਾਲ ਸਬੰਧਤ ਹਨ। ਅੱਜ ਆਏ ਪਾਜ਼ੇਟਿਵ ਕੇਸਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ‘ਚ ਕੁੱਲ ਕੇਸ 198 ਹੋ ਗਏ ਹਨ।

Punjab News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।