ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਹੋਵੇਗੀ ਸਰਬ ਪਾਰਟੀ ਮੀਟਿੰਗ

All-Party-Meeting-to-be-held-today-at-Punjab-Bhawan-in-Chandigarh-on-the-issue-of-farmers'-movement

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਜ਼ਰੀਏ ਸਾਂਝੀ ਕੀਤੀ ਸੀ।

ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਮੀਟਿੰਗ ਵਿਚ ਆਪਣੇ ਤਿੰਨ ਸੀਨੀਅਰ ਪ੍ਰਤੀਨਿਧੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ , ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਭੇਜਣ ਦਾ ਫੈਸਲਾ ਕੀਤਾ ਹੈ।

ਕੈਪਟਨ ਨੇ ਕਿਹਾ ਕਿਸਾਨ ਆਪਣੀ ਰੋਜ਼ੀ-ਰੋਟੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਲੜ ਰਹੇ ਹਨ। ਉਹਨਾਂ ਕਿਹਾ ਇਸ ਸੰਕਟ ਦੀ ਘੜੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ।

ਦੱਸ ਦੇਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ਦੇ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਸਮਾਜ ਸੇਵੀਆਂ ਤੋਂ ਇਲਾਵਾ ਕਿਸਾਨਾਂ ਨੂੰ ਕਈ ਸਿਆਸੀ ਪਾਰਟੀਆਂ ਦਾ ਸਮਰਥਨ ਵੀ ਮਿਲ ਰਿਹਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ