ਪੰਜਾਬ

ਅਮਰੀਕੀ ਸਿੱਖ ਕੌਂਸਲ ਦੀ ਪਾਕਿਸਤਾਨ ਸਰਕਾਰ ਦੇ ਸਾਹਮਣੇ ਇਹ ਵੱਡੀ ਮੰਗ

ਅਮਰੀਕਾ ਵਿੱਚ ਵੱਸਦੇ ਸਿੱਖਾਂ ਨੇ ਪਾਕਿਸਤਾਨ ਸਰਕਾਰ ਨੂੰ ਕਰਤਾਰਪੁਰ ਸਾਹਿਬ ਕੰਪਲੈਕਸ (KSC) ਦੀ ਅਸਲ ਦਿੱਖ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਅਮਰੀਕੀ ਸਿੱਖ ਕੌਂਸਲ (ASC) ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਦੇਸ਼ ਤੇ ਦੁਨੀਆ ਤੋਂ ਵੱਡੀ ਗਿਣਤੀ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਦੇ ਰਹਿਣ ਲਈ ਸਰਾਂਵਾਂ ਜਾਂ ਹੋਰ ਨਿਰਮਾਣ ਕੰਪਲੈਕਸ ਤੋਂ ਕੁਝ ਦੂਰੀ ’ਤੇ ਹੀ ਬਣਾਏ ਜਾਣ ਤਾਂ ਕਿ ਗੁਰਦੁਆਰਾ ਸਾਹਿਬ ਦੀ ਕੁਦਰਤੀ ਦਿੱਖ ’ਤੇ ਕੋਈ ਅਸਰ ਨਾ ਪਏ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬ ਦੇ ਆਸ-ਪਾਸ ਖੇਤ ਤੇ ਕੁਦਰਤੀ ਜ਼ਮੀਨ ਹੇਠ ਤਕਰੀਬਨ 100 ਏਕੜ ਦਾ ਰਕਬਾ ਆਉਂਦਾ ਹੈ। ਇਹ ਸਾਰੀ ਜ਼ਮੀਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਹੈ। ਇਸ ’ਤੇ ਕਿਸੇ ਵੀ ਤਰ੍ਹਾਂ ਦੇ ਢਾਂਚੇ ਦਾ ਨਿਰਮਾਣ ਨਾ ਕੀਤਾ ਜਾਏ। ਇਸ ਨੂੰ ਆਪਣੀ ਅਸਲ ਦਿੱਖ ਵਿੱਚ ਹੀ ਰਹਿਣ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਰਾਵੀ ਦਰਿਆ ਦੇ ਆਸ-ਪਾਸ ਜੰਗਲਾਂ ਨੂੰ ਵੀ ਬਰਕਰਾਰ ਰੱਖਣ ਲਈ ਕਿਹਾ ਗਿਆ ਹੈ।

ASC ਦੇ ਪ੍ਰਧਾਨ ਗੁਰਦਾਸ ਸਿੰਘ ਤੇ ਸਿੱਖ ਇਨ ਅਮਰੀਕਾ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਨੇ ਪਾਕਿਸਤਾਨੀ ਖ਼ਬਰ ਚੈਨਲ ‘ਡਾਅਨ ਨਊਜ਼’ ਨੂੰ ਫੋਨ ’ਤੇ ਦੱਸਿਆ ਕਿ ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਕੰਪਲੈਕਸ ਦੇ ਪੁਰਾਤਨ ਤੇ ਸੱਭਿਆਚਾਰਕ ਢਾਂਚੇ ਤੇ ਲਾਅਨ ਵਿੱਚ ਫੇਰਬਦਲ ਕਰ ਸਕਦੀ ਹੈ। ਇਸ ਲਈ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਉਕਤ ਚਾਰਾਜੋਈ ਕੀਤੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago