ਅੰਮ੍ਰਿਤਸਰ ਪ੍ਰਸ਼ਾਸਨ ਨੇ ਕੋਰੋਨਾ ਬਾਰੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ

amritsar night curfew

ਹਵਾਈ, ਰੇਲ ਗੱਡੀਆਂ ਅਤੇ ਬੱਸਾਂ ਆਦਿ ਵਿੱਚ ਯਾਤਰਾ ਕਰਨ ਵਾਲੀਆਂ ਸਵਾਰੀਆਂ ਨੂੰ ਇਸ ਕਰਫਿਊ ਦੌਰਾਨ ਛੂਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਹੋਣ ਵਾਲੇ ਉਸਾਰੀ ਕਾਰਜਾਂ ਨੂੰ ਵੀ ਛੂਟ ਦਿੱਤੀ ਗਈ ਹੈ।

ਹੁਕਮਾਂ ਤਹਿਤ ਮਾਲਜ਼ ਅਤੇ ਮਲਟੀਪਲੈਕਸ ਆਦਿ ਵਿੱਚ ਸਥਿਤ ਦੁਕਾਨਾਂ ਸਮੇਤ ਸਾਰੀਆਂ ਦੁਕਾਨਾਂ ਰੋਜ਼ਾਨਾ ਸ਼ਾਮ 5 ਵਜੇ ਬੰਦ ਕਰਨੀਆਂ ਲਾਜ਼ਮੀ ਹੋਣਗੀਆਂ ਪਰ ਹੋਮ ਡਲੀਵਰੀ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਰਾਤ ਦਾ ਕਰਫਿਊ ਦੇ ਸਮੇਂ ‘ਚ ਵੀ ਬਦਲਾਅ ਕੀਤਾ ਗਿਆ ਹੈ, ਜੋ ਕਰਫਿਊ ਸਮਾਂ ਪਹਿਲਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਸੀ, ਹੁਣ ਨਵੇਂ ਹੁਕਮਾਂ ਮੁਤਾਬਕ ਰੋਜ਼ਾਨਾ ਸ਼ਾਮ 6 ਵਜੇ ਤੋਂ ਅਗਲੀ ਸਵੇਰ 5 ਵਜੇ ਤੱਕ ਕਰ ਦਿੱਤਾ ਗਿਆ ਹੈ।

ਕੈਮਿਸਟ ਦੀਆਂ ਦੁਕਾਨਾਂ ਅਤੇ ਹੋਰ ਜ਼ਰੂਰੀ ਵਸਤਾਂ ਜਿਵੇਂ ਦੁੱਧ, ਡੇਅਰੀ ਪ੍ਰੋਡਕਟਸ, ਸਬਜ਼ੀਆਂ ਅਤੇ ਫਲ ਆਦਿ ਦੀਆਂ ਵਿਕਰੀ ਸੇਵਾਵਾਂ ਨੂੰ ਇਸ ਕਰਫਿਊ ਦੌਰਾਨ ਛੂਟ ਹੋਵੇਗੀ। ਇਸ ਤੋਂ ਇਲਾਵਾ ਉਤਪਾਦਨ ਨਾਲ ਸਬੰਧਤ ਉਦਯੋਗ ਅਤੇ ਇਸ ਸਮਾਨ ਦੀ ਢੋਆ ਢੁਆਈ ਲਈ ਕਾਰਜਸ਼ੀਲ ਮੁਲਾਜ਼ਮਾਂ ਜਾਂ ਲੇਬਰ ਨੂੰ ਆਉਣ ਜਾਣ ਦੀ ਇਜਾਜ਼ਤ ਹੋਵੇਗੀ

ਕਣਕ ਦੇ ਖਰੀਦ ਕਾਰਜਾਂ ਦੇ ਨਾਲ ਨਾਲ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ ਅਤੇ ਵੈਟਰਨਰੀ ਸੇਵਾਵਾਂ, ਈ-ਕਾਮਰਸ ਅਤੇ ਸਾਰੀਆਂ ਵਸਤਾਂ ਦੀ ਆਵਾਜਾਈ ਤੋਂ ਇਲਾਵਾ ਲੋਕਾਂ ਦੀ ਸੁਵਿਧਾ ਲਈ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਨੂੰ ਕਰਫਿਊ ਦੌਰਾਨ ਛੂਟ ਦਿੱਤੀ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ