ਪੰਜਾਬ

ਰਿਸ਼ਤੇ ਹੋਏ ਸ਼ਰਮਸਾਰ! 3 ਦਿਨ ਭਾਣਜੀ ਨਾਲ ਬਲਾਤਕਾਰ ਕਰਦਾ ਰਿਹਾ ਮਾਮਾ

ਅੰਮ੍ਰਿਤਸਰ : ਪਟਿਆਲਾ ‘ਚ ਇੱਕ ਲੜਕੀ ਦਾ ਰਿਸ਼ਤੇਦਾਰੀ ਵਿੱਚ ਆਪਣੇ ਮਾਮੇ ਵਲੋਂ ਬਲਾਤਕਾਰ ਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਸ਼ਿਕਾਇਤ ਤੇ ਪੁਲਸ ਨੇ ਮੁਲਜ਼ਮ ਖਿਲਾਫ ਧਾਰਾ 376 ਤਹਿਤ ਮਾਮਲਾ ਦਰਜ ਕਰ ਕੇ ਗਿਰਫ਼ਤਾਰ ਕਰ ਲਿਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮੁਲਜ਼ਮ ਜੋ ਕਿ ਰਿਸ਼ਤੇ ‘ਚ ਲੜਕੀ ਦਾ ਮਾਮਾ ਹੈ ਪਟਿਆਲਾ ਦੇ ਪੁਲਿਸ ਲਾਈਨ ਇਲਾਕੇ ਵਿੱਚ ਰਹਿੰਦਾ ਹੈ ਤੇ ਕਲਾਸਫੋਰ ਮੁਲਾਜ਼ਮ ਹੈ।

ਪੀੜਤ ਲੜਕੀ ਦੇ ਬਿਆਨ ਮੁਤਾਬਕ ਮੁਲਜ਼ਮ ਗੁਰਮੀਤ ਸਿੰਘ 17 ਅਪਰੈਲ ਨੂੰ ਲੜਕੀ ਜੋ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ, ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸਨੂੰ ਪਟਿਆਲਾ ਲੈ ਕੇ ਆਇਆ ਸੀ। ਮੁਲਜ਼ਮ ਨੇ ਪਟਿਆਲਾ ਪੁਲਿਸ ਲਾਈਨ ਵਿੱਚ ਪੀੜਤਾ ਨੂੰ ਆਪਣੇ ਕਮਰੇ ‘ਚ ਬੰਧਕ ਬਣਾ ਕੇ 3 ਦਿਨ ਉਸ ਨਾਲ ਬਲਾਤਕਾਰ ਤੇ ਕੁੱਟਮਾਰ ਕਰਦਾ ਰਿਹਾ। ਮਗਰੋਂ ਲੜਕੀ ਨੂੰ ਕਮਰੇ ਵਿੱਚ ਹੀ ਬੰਦ ਕਰਕੇ ਮੁਲਜ਼ਮ ਆਪ ਬਾਹਰ ਚਲਾ ਗਿਆ।

ਇਹ ਵੀ ਪੜ੍ਹੋ : ਟਿਕਟ ਕੱਟਣ ਤੇ ਸਾਂਪਲਾ ਨੇ ਜਤਾਈ ਨਾਰਾਜ਼ਗੀ, ਕਿਹਾ ‘ਬੀਜੇਪੀ ਨੇ ਗਊ ਹੱਤਿਆ ਕਰ ਦਿੱਤੀ’

21 ਤਾਰੀਖ ਨੂੰ ਲੜਕੀ ਕਮਰੇ ਵਿੱਚੋਂ ਭੱਜ ਨਿਕਲੀ ਤੇ ਪੁਲਸ ਥਾਣੇ ਆ ਕੇ ਮੁਲਜ਼ਮ ਮਾਮੇ ਖਿਲਾਫ ਸ਼ਿਕਾਇਤ ਕੀਤੀ। ਪੁਲਸ ਤੇ ਤੁਰੰਤ ਕਾਰਵਾਈ ਕਰਦਿਆਂ ਮਾਮੇ ਨੂੰ ਗਿਰਫ਼ਤਾਰ ਕਰ ਲਿਆ। ਹੁਣ ਪੁਲਸ ਮਾਮਲੇ ਦੀ ਅਗਲੀ ਕਾਰਵਾਈ ਕਰ ਰਹੀ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago