Corona in Amritsar: ਅੰਮ੍ਰਿਤਸਰ ਵਿੱਚ ਲਗਾਤਾਰ ਵੱਧ ਰਿਹਾ Corona ਦਾ ਕਹਿਰ, 2 ਹੋਰ ਪੋਜ਼ੀਟਿਵ ਮਾਮਲੇ ਆਏ ਸਾਹਮਣੇ

2-more-positive-cases-in-amritsar
Corona in Amritsar: ਅੰਮ੍ਰਿਤਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਰੁਕਣ ਦੀ ਬਜਾਏ ਲਗਾਤਾਰ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦੇ ਦੋ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸ਼ਹਿਰ ਦੀ ਅਤਿ ਆਧੂਨਿਕ ਤਕਨੀਕਾਂ ਨਾਲ ਲੈਸ ਡਾ. ਭਸੀਨ ਪੈਥ ਲੈਬ ਵਿਚ ਇਨ੍ਹਾਂ ਮਰੀਜ਼ਾਂ ਦੇ ਟੇਸਟ ਹੋਏ ਹਨ, ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦਾ ਅੰਕੜਾ 405 ਹੋ ਗਿਆ ਹੈ, ਜਦਕਿ ਤਿੰਨ ਮਰੀਜ਼ਾਂ ਨੂੰ ਅੱਜ ਠੀਕ ਹੋਣ ਤੋਂ ਬਾਅਦ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਹੈ। ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਅਜੇ ਤਕ 313 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ