Amritsar Spurious Liquor News: ਅੰਮ੍ਰਿਤਸਰ ਵਿੱਚ ਜ਼ਹਿਰੀਲੀ ਪੀਣ ਸ਼ਰਾਬ ਕਾਰਨ ਹੋਈ 21 ਲੋਕਾਂ ਦੀ ਮੌਤ

21-killed-in-amritsar-due-to-poisonous-liquor
Amritsar Spurious Liquor News: ਜ਼ਿਲ੍ਹਾ ਅੰਮ੍ਰਿਤਸਰ, ਬਟਾਲਾ ਤੇ ਤਰਨ ਤਾਰਨ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਬਣਾਉਣ ਵਾਲੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ‘ਚ ਐਸਆਈਟੀ ਬਣਾਈ ਗਈ ਹੈ ਜੋ ਇਸ ਸਾਰੇ ਮਾਮਲੇ ਦੀ ਜਾਂਚ ਕਰੇਗੀ।

ਇਹ ਵੀ ਪੜ੍ਹੋ: Amritsar Sex Racket News: ਅੰਮ੍ਰਿਤਸਰ ਪੁਲਿਸ ਨੇ ਕੀਤਾ ਦੇਹ ਵਪਾਰ ਦਾ ਪਰਦਾਫਾਸ਼, 2 ਵਿਦੇਸ਼ੀ ਔਰਤਾਂ 9 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ

ਇਸ ਦੌਰਾਨ ਥਾਣਾ ਤਰਸਿੱਕ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ‘ਚ ਮੈਜਿਸਟਰੀਅਲ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇਸ ਮਾਮਲੇ ਦੀ ਪੂਰੀ ਜਾਂਚ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਨੂੰ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜਾਂਚ ‘ਚ ਦੋਸ਼ੀ ਪਾਏ ਜਾਣ ਵਾਲੇ ਤੇ ਸਖ਼ਤ ਕਰਵਾਈ ਕੀਤੀ ਜਾਵੇਗੀ। ਇਸ ਮਾਮਲੇ ‘ਚ ਪੁਲਿਸ ਨੇ ਇੱਕ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ।

Amritsar News in Punjabi  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ