Corona in Amritsar: ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖ਼ਬਰ, 25 ਲੋਕਾਂ ਨੇ ਦਿੱਤੀ Corona ਨੂੰ ਮਾਤ

25-people-beat-coronavirus-in-amritsar

Corona in Amritsar: ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 25 ਮਰੀਜ਼ਾਂ ਨੇ Coronavirus ਨੂੰ ਮਾਤ ਦੇ ਦਿੱਤੀ ਹੈ। ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨ੍ਹਾਂ ਨੂੰ ਹਸਪਤਾਲ ਪ੍ਰਸ਼ਾਸਨ ਵਲੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਜ਼ਿਲੇ ਵਿਚ 9 ਮਰੀਜ਼ Coronavirus ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਫਿਲਹਾਲ ਜ਼ਿਲੇ ਵਿਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 257 ਹੈ ਜਿਨ੍ਹਾਂ ਦਾ ਇਲਾਜ ਸਰਕਾਰੀ ਅਤੇ ਗੈਰ-ਸਰਕਾਰੀ ਹਸਪਤਾਲਾਂ ਵਿਚ ਚੱਲ ਰਿਹਾ ਹੈ। ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਜ਼ਿਲੇ ਵਿਚ ਹੁਣ ਤਕ Coronavirus ਦੇ 296 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 34 ਮਰੀਜ਼ ਠੀਕ ਹੋ ਚੁੱਕੇ ਹਨ। ਪਾਜ਼ੇਟਿਵ ਆਏ ਮਰੀਜ਼ਾਂ ਵਿਚ ਜ਼ਿਆਦਾਤਰ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ