Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ ਜਾਰੀ, ਬਾਲਾ ਬਕਾਲੇ ਤੋਂ 7 ਇਕੱਠੇ ਪੋਜ਼ੀਟਿਵ ਕੇਸ ਆਏ ਸਾਹਮਣੇ

7-new-cases-in-baba-bakala-amritsar
Corona in Amritsar: ਜ਼ਿਲ੍ਹਾ ਅੰਮ੍ਰਿਤਸਰ ‘ਚ ਵੱਧ ਰਹੇ Corona ਪਾਜ਼ੇਟਿਵ ਮਰੀਜ਼ਾਂ ਨੂੰ ਲੈ ਕੇ ਜ਼ਿਲ੍ਹਾ ਹੁਣ ਰੈੱਡ ਜ਼ੋਨ ‘ਚ ਸ਼ਾਮਿਲ ਹੋ ਗਿਆ ਹੈ, ਜਿਸ ਕਾਰਨ ਇਸ ਜ਼ਿਲ੍ਹੇ ‘ਚ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਤਹਿਸੀਲ ਬਾਬਾ ਬਕਾਲਾ ਸਾਹਿਬ ਅਤੇ ਇਸ ਦੇ ਨਾਲ ਲਗਦੇ ਕਈ ਪਿੰਡਾਂ ‘ਚ Corona ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਹੋਰ ਮਿਲੀਆਂ ਰਿਪੋਰਟਾਂ ਅਨੁਸਾਰ ਪਿੰਡ ਲੋਹਗੜ, ਨਿੱਝਰ ਅਤੇ ਵਡਾਲਾ ‘ਚ 1-1 ਮਰੀਜ਼, ਜਦਕਿ ਛੱਜਲਵੱਡੀ ਅਤੇ ਖਿਲਚੀਆਂ ‘ਚ 2-2 ਮਰੀਜ਼ ਹੋਣ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: Corona in Amritsar: ਅੰਮ੍ਰਿਤਸਰ ਦੇ ਵਾਸੀਆਂ ਲਈ ਮਾੜੀ ਖ਼ਬਰ, 23 ਸ਼ਰਧਾਲੂਆਂ ਦੀ ਰਿਪੋਰਟ ਆਈ Corona Positive

ਯਾਦ ਰਹੇ ਕਿ ਇਸ ਖੇਤਰ ‘ਚ ਪਹਿਲਾ ਮਰੀਜ਼ਾਂ ਦੀ ਗਿਣਤੀ 22 ਸੀ, ਜਦੋਂ ਕਿ ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਇਹ ਅੰਕੜਾ 29 ਤੱਕ ਪੁੱਜ ਗਿਆ ਹੈ। ਪਾਜ਼ੇਟਿਵ ਪਾਏ ਗਏ ਮਰੀਜ਼ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਦੱਸੇ ਜਾਂਦੇ ਹਨ। ਪਾਜ਼ੇਟਿਵ ਮਰੀਜ਼ਾਂ ਕਾਰਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਨਾਲ ਲਗਦੇ ਪਿੰਡਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ