Jarnail Singh News: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਆਪ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖਿਲਾਫ ਮਾਮਲਾ ਦਰਜ

aam-aadmi-party-jarnail-singh-amritsar-news

Jarnail Singh News: ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀ ਕਰਦਿਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਥਾਣਾ ਕੰਟੋਨਮੈਂਟ ਦੀ ਪੁਲਸ ਵਲੋਂ ਆਮ ਆਦਮੀ ਪਾਰਟੀ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਉਕਤ ਸਾਬਕਾ ਵਿਧਾਇਕ ਜਰਨੈਲ ਸਿੰਘ ਵਲੋਂ ਫੇਸਬੁੱਕ ਉਪਰ ਹਿੰਦੂ ਦੇਵੀ-ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ, ਜਿਸ ਦਾ ਵਿਰੋਧ ਕਰਦਿਆਂ ਇਸ ਟਿੱਪਣੀ ਨੂੰ ਹਿੰਦੂ-ਸਿੱਖ ਭਾਈਚਾਰੇ ਦੇ ਨੌਜਵਾਨਾਂ ‘ਚ ਫਿਰਕੂ ਭਾਵਨਾ ਅਤੇ ਪਾੜ ਪਾਉਣ ਲਈ ਨੀਤੀ ਮੰਨਦਿਆਂ ਹਿੰਦੂ ਭਾਈਚਾਰੇ ਵਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਗਿਆ।

ਇਹ ਵੀ ਪੜ੍ਹੋ: Amritsar Breking News: ਸਿਵਲ ਹਸਪਤਾਲ ਵਿੱਚ ਡੋਪ ਟੈਸਟ ਦੇਣ ਗਏ ਨੌਜਵਾਨ ਨੇ ਪਿਸ਼ਾਬ ਦੀ ਜਗ੍ਹਾ ਦਿੱਤਾ ਮਿਨਰਲ ਪਾਣੀ ਦਾ ਟੈਸਟ

ਹਲਕਾ ਪੱਛਮੀ ਅੰਮ੍ਰਿਤਸਰ ਤੋਂ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਦੇ ਸਮਰਥਕਾਂ ਵਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਕੀਤੀ ਸ਼ਿਕਾਇਤ ਨੂੰ ਧਿਆਨ ਵਿਚ ਰੱਖਦਿਆਂ ਰਾਣੀ ਕਾ ਬਾਗ ਵਾਸੀ ਗੌਰਵ ਸ਼ਰਮਾ ਦੀ ਸ਼ਿਕਾਇਤ ‘ਤੇ ਸਾਬਕਾ ਵਿਧਾਇਕ ਆਮ ਆਦਮੀ ਪਾਰਟੀ ਜਰਨੈਲ ਸਿੰਘ ਖ਼ਿਲਾਫ਼ ਥਾਣਾ ਕੰਟੇਨਮੈਂਟ ਦੀ ਪੁਲਸ ਵਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਮਾਮਲਾ ਦਰਜ ਕੀਤਾ ਗਿਆ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਨਿੱਜੀ ਚੈਨਲ ਉਪਰ ਇਸ ਮਾਮਲੇ ਸਬੰਧੀ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਆਪਣਾ ਪੱਖ ਪੂਰਦਿਆਂ ਇਹ ਟਿੱਪਣੀ ਗਲਤੀ ਨਾਲ ਉਨ੍ਹਾਂ ਵਲੋਂ ਕੀਤੀ ਜਾਣ ਦੀ ਗੱਲ ਕਹੀ ਗਈ ਹੈ।
ਥਾਣਾ ਕੰਟੇਨਮੈਂਟ ਦੇ ਮੁਖੀ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਪੁਲਸ ਵਲੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਗ੍ਰਿਫਤਾਰੀ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ