Amritsar News: ਨਾਭਾ ਜੇਲ੍ਹ ਵਿੱਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਤੇ ਦੋਸ਼ੀਆਂ ਖਿਲ਼ਾਫ ਕਾਰਵਾਈ ਕੀਤੀ ਜਾਵੇ: ਗਿਆਨੀ ਹਰਪ੍ਰੀਤ ਸਿੰਘ

action-against-convicted-for-the-coarseness-gutka-sahib-in-nabha-jail
Amritsar News: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਾਭਾ ਜੇਲ੍ਹ ਪ੍ਰਸ਼ਾਸਨ ਨੂੰ ਗੁਟਕਾ ਸਾਹਿਬ ਅਤੇ ਪੋਥੀਆਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ ਜੇਲ੍ਹ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: Amritsar Rape Case: ਵਿਆਹ ਦਾ ਝਾਂਸਾ ਦੇ ਕੇ ਪੁਲਿਸ ਮੁਲਾਜ਼ਮ ਦੇ ਮੁੰਡੇ ਨੇ ਕੀਤਾ 3 ਸਾਲ ਰੇਪ, ਪੀੜਤਾ ਨੇ ਕੀਤੀ ਮੌਤ ਦੀ ਮੰਗ

ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਸਿੱਖ ਕੈਦੀਆਂ ਦੀ ਮੰਗ ’ਤੇ ਸੰਗਤ ਵੱਲੋਂ ਭੇਜੇ ਗੁਟਕਾ ਸਾਹਿਬ ਅਤੇ ਪੋਥੀਆਂ ਨੂੰ ਬਚਾਉਣ ਦੀ ਬਜਾਏ, ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਦੀ ਬੇਅਦਬੀ ਕੀਤੀ ਜੋ ਕਿ ਉਚਿਤ ਨਹੀਂ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਅਤੇ ਜੇਲ੍ਹ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਗੁਰਬਾਣੀ ਦੀ ਮਹਿਮਾਨ ਨਿਵਾਜ਼ੀ ਲਈ ਜੇਲ੍ਹ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦੇਣ ਅਤੇ ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ