100 ਰੁਪਏ ਨਾਲ ਰਾਤੋ -ਰਾਤ ਕਰੋੜਪਤੀ ਬਣੀ ਅੰਮ੍ਰਿਤਸਰ ਦੀ ਇਹ ਘਰੇਲੂ ਸੁਆਣੀ ,ਜਾਣੋਂ ਕਿਵੇਂ

Amritsar-house-wife-crorepati-overnight-with-Punjab-government-lottery-of-rs-100

ਅੰਮ੍ਰਿਤਸਰ ਦੀ ਰਹਿਣ ਵਾਲੀ ਇਕ ਘਰੇਲੂ ਸੁਆਣੀ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ। ਰੇਨੂ ਚੌਹਾਨ ਨੇ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਕ ਹਾਊਸ ਵਾਈਫ ਲਾਟਰੀ ‘ਚ ਪਹਿਲਾ ਇਨਾਮ ਜਿੱਤ ਕੇ ਕਰੋੜਪਤੀ ਬਣ ਗਈ ਹੈ।

ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਰੇਨੂ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।ਰਾਤੋ -ਰਾਤ ਕਰੋੜਪਤੀ ਬਣੀ ਰੇਣੂ ਚੌਹਾਨ ਲਾਰੈਂਸ ਰੋਡ ਦੀ ਰਹਿਣ ਵਾਲੀ ਹੈ ਤੇ ਮਿਡਲ ਕਲਾਸ ਫੈਮਿਲੀ ਤੋਂ ਹੈ।

ਉਨ੍ਹਾਂ ਕਿਹਾ ਕਿ ਉਸ ਦਾ ਪਤੀ ਅੰਮਿ੍ਤਸਰ ਵਿਖੇ ਕੱਪੜੇ ਦੀ ਦੁਕਾਨ ਚਲਾਉਂਦਾ ਹੈ ਅਤੇ ਇਹ ਇਨਾਮੀ ਰਾਸ਼ੀ ਉਨਾਂ ਦੀ ਜ਼ਿੰਦਗੀ ਨੂੰ ਆਰਥਿਕ ਪੱਖੋਂ ਹੋਰ ਸੁਖਾਲੀ ਬਣਾਵੇਗੀ।

ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਡਰਾਅ 11 ਫਰਵਰੀ, 2021 ਨੂੰ ਕੱਢਿਆ ਗਿਆ ਸੀ ਅਤੇ ਪਹਿਲਾ ਇਨਾਮ ਟਿਕਟ ਨੰ: ਡੀ-12228 ਉਤੇ ਨਿਕਲਿਆ ਸੀ। ਉਨ੍ਹਾਂ ਦੱਸਿਆ ਕਿ ਰੇਨੂ ਨੇ ਇਨਾਮੀ ਰਾਸ਼ੀ ਲਈ ਅੱਜ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ ਅਤੇ ਜਲਦੀ ਹੀ ਇਨਾਮੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ