ਅੰਮ੍ਰਿਤਸਰ ਨਾਕੇ ਤੇ ਫੜਿਆ ਹੈਂਡ ਗ੍ਰਨੇਡ, ਧਮਾਕਾ ਕਰਨ ਦੀ ਸੀ ਸਾਜਿਸ਼

Amritsar Police

ਅੰਮ੍ਰਿਤਸਰ: ਜ਼ਿਲ੍ਹੇ ਦੇ ਕੁੱਕੜਾਂ ਵਾਲੇ ਬੱਸ ਅੱਡੇ ‘ਤੇ ਕਲ ਇੱਕ ਨਾਕਾਬੰਦੀ ਦੌਰਾਨ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਕੋਲੋਂ ਹੈਂਡ ਗਰਨੇਡ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ। ਹਾਲਾਂਕਿ, ਹੱਥਗੋਲਾ ਰੱਖਣ ਵਾਲੇ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਫਰਾਰ ਹੋਣ ਵਿੱਚ ਸਫਲ ਰਹੇ।

ਅੰਮ੍ਰਿਤਸਰ ਦਿਹਾਤੀ ਦੀ ਰਾਜਾਸਾਂਸੀ ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜਾਸਾਂਸੀ ਥਾਣੇ ਦੇ ਐਸਐਚਓ ਭਾਰਤ ਭੂਸ਼ਨ ਨੇ ਦੱਸਿਆ ਕਿ ਕਲ ਸਵੇਰੇ ਤਕਰੀਬਨ ਪੰਜ ਵਜੇ ਦੋ ਨੌਜਵਾਨ ਮੋਟਰਸਾਈਕਲ ‘ਤੇ ਆ ਰਹੇ ਸਨ ਅਤੇ ਉਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ। ਸ਼ੱਕ ਦੇ ਆਧਾਰ ‘ਤੇ ਉਨ੍ਹਾਂ ਨੂੰ ਰੋਕਿਆ ਲਈ ਕਿਹਾ ਪਰ ਦੋਵੇਂ ਹੀ ਭੱਜਣ ਦੀ ਕੋਸ਼ਿਸ਼ ਕਰਨ ਲੱਗੇ।

ਇਹ ਵੀ ਪੜ੍ਹੋ : ਮਾਨਸਾ ‘ਚ ਪੁਲਿਸ ਤੇ ਬੁੱਢਾ ਗਰੁੱਪ ਵਿਚ ਮੁਠਭੇੜ, ਬੁੱਢਾ ਗਰੁੱਪ ਦੇ ਚਾਰ ਬਦਮਾਸ਼ ਗਿਰਫ਼ਤਾਰ

ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ ਦੇ ਪਿਛਲੇ ਪਾਸੇ ਬੈਠੇ ਨੌਜਵਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਸ ਦਾ ਬੈਗ ਨੂੰ ਹੱਥ ਵਿੱਚ ਆ ਗਿਆ। ਦੋਵੇਂ ਨੌਜਵਾਨ ਹਨੇਰੇ ਦਾ ਫਾਇਦਾ ਚੁੱਕ ਬੈਗ ਛੱਡ ਕੇ ਅੰਮ੍ਰਿਤਸਰ ਵਾਲੇ ਪਾਸੇ ਫ਼ਰਾਰ ਹੋ ਗਏ। ਦੋਵਾਂ ਨੌਜਵਾਨਾਂ ਵਿੱਚੋਂ ਇੱਕ ਮੋਨਾ ਤੇ ਇੱਕ ਕੇਸਧਾਰੀ ਸੀ।

ਐਸਐਚਓ ਭਾਰਤ ਭੂਸ਼ਣ ਦੇ ਮੁਤਾਬਕ ਬੈਗ ਦੇ ਵਿੱਚ ਦੋ ਗਰਨੇਡ ਮਿਲੇ ਜਿਨ੍ਹਾਂ ਨੂੰ ਨਕਾਰਾ ਕਰਨ ਲਈ ਭੇਜ ਦਿੱਤਾ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿਚ ਪੁਲਿਸ ਦੇ ਉੱਚ ਅਧਿਕਾਰੀ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਰਾਜਾਸਾਂਸੀ ਇਲਾਕੇ ਵਿੱਚ ਹੀ ਨਿਰੰਕਾਰੀ ਭਵਨ ‘ਤੇ ਵੀ ਗ੍ਰਨੇਡ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਤਿੰਨ ਮੌਤਾਂ ਹੋ ਗਈਆਂ ਸਨ।

ਉੱਧਰ, ਕੁਝ ਦਿਨ ਪਹਿਲਾਂ ਪੁਲਿਸ ਨੇ ਅੰਮ੍ਰਿਤਸਰ ਤੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਦੋ ਸ਼ੱਕੀ ਕਾਰਕੁਨ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਸੀ ਕਿ ਉਨ੍ਹਾਂ ਨੂੰ ਚਾਰ ਸ਼ੱਕੀਆਂ ਦੀ ਸੂਚਨਾ ਮਿਲੀ ਸੀ, ਜਿਸ ਵਿੱਚੋਂ ਉਨ੍ਹਾਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Source:AbpSanjha