Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ, ਭਾਈ ਨਿਰਮਲ ਸਿੰਘ ਦੀ ਧੀ ਦੀ ਰਿਪੋਰਟ Corona ਪੋਜ਼ੀਟਿਵ

bhai-nirmal-singh-daughter-corona-positive

Corona in Amritsar: ਦੁਨੀਆ ‘ਚ ਹੁਣ ਤੱਕ ਕਈ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਚੁੱਕੇ Coronavirus ਦੇ 18 ਸ਼ੱਕੀ ਰੋਗੀਆਂ ‘ਚੋਂ 16 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 2 ਬਾਰੇ ਸਿਹਤ ਵਿਭਾਗ ਦੇ ਕਿਸੇ ਵੀ ਅਧਿਕਾਰੀ ਨੇ ਦੇਰ ਰਾਤ ਤੱਕ ਪੁਸ਼ਟੀ ਨਹੀਂ ਕੀਤੀ। ਸੂਤਰਾਂ ਮੁਤਾਬਕ ਸਵਰਗਵਾਸੀ ਭਾਈ ਨਿਰਮਲ ਸਿੰਘ ਖਾਲਸਾ ਦੀ ਧੀ ਨੂੰ ਉਸ ਵਾਰਡ ‘ਚ ਸ਼ਿਫਟ ਕੀਤਾ ਗਿਆ ਹੈ ਜਿੱਥੇ ਪਹਿਲਾਂ ਤੋਂ ਹੀ Corona ਦੇ ਪਾਜ਼ੀਟਿਵ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ, ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

ਜ਼ਿਕਰਯੋਗ ਹੈ ਕਿ 3 ਦਿਨ ਪਹਿਲਾਂ ਤੱਕ ਸਿਹਤ ਵਿਭਾਗ ਨੇ ਜਿਨ੍ਹਾਂ ਵੀ Coronavirus ਦੇ ਸ਼ੱਕੀ ਰੋਗੀਆਂ ਦੇ ਸੈਂਪਲ ਲਏ ਸਨ, ਉਨ੍ਹਾਂ ‘ਚੋਂ ਸਿਰਫ 4 ਨੂੰ ਹੀ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਸੀ, ਜਦਕਿ ਬਾਕੀ 100 ਤੋਂ ਜ਼ਿਆਦਾ ਲੋਕਾਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ (ਜੋ ਕਿ ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ) ਦੀ ਜਿਵੇਂ ਹੀ Coronavirus ਦੀ ਰਿਪੋਰਟ ਪਾਜ਼ੇਟਿਵ ਆਈ ਤਾਂ ਸਿਹਤ ਵਿਭਾਗ ਨੇ ਤੁਰੰਤ ਉਨ੍ਹਾਂ ਦੇ 5 ਪਰਿਵਾਰਕ ਮੈਂਬਰਾਂ ਨੂੰ ਸਿਵਲ ਹਸਪਤਾਲ ‘ਚ ਆਈਸੋਲੇਟ ਕਰਕੇ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ 2 ਹੋਰ ਲੋਕਾਂ ਦੇ ਸੈਂਪਲ ਲੈ ਕੇ ਲੈਬਾਰਟਰੀ ਜਾਂਚ ਲਈ ਭੇਜੇ ਹਨ।

ਇਹ ਵੀ ਪੜ੍ਹੋ: Bhai Nirmal Singh News: ਭਾਈ ਨਿਰਮਲ ਸਿੰਘ ਦੇ ਸਸਕਾਰ ਤੋਂ ਨਾਰਾਜ਼ ਦਰਬਾਰ ਸਾਹਿਬ ਦੇ ਰਾਗੀਆਂ ਨੇ ਲਿਆ ਇਹ ਸਖ਼ਤ ਫੈਸਲਾ

ਓਧਰ ਇਹ ਵੀ ਪਤਾ ਲੱਗਾ ਹੈ ਕਿ ਘਰ ਵਿਚ ਹੀ ਆਈਸੋਲੇਟ ਕੀਤੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਉਨ੍ਹਾਂ ਦੇ ਨਾਲ ਰਹਿ ਰਹੇ ਕੁਝ ਮੈਂਬਰਾਂ ਦੇ ਵੀ ਸੈਂਪਲ ਵੀਰਵਾਰ ਨੂੰ ਲਏ ਗਏ ਸਨ ਕਿਉਂਕਿ ਉਹ ਵੀ ਕੁਝ ਦਿਨ ਪਹਿਲਾਂ ਸਵਰਗਵਾਸੀ ਭਾਈ ਖਾਲਸਾ ਨੂੰ ਮਿਲੇ ਸਨ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ