Corona in Amritsar: ਅੰਮ੍ਰਿਤਸਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 21 ਰਿਪੋਰਟਾਂ ਆਈਆਂ Corona Positive

corona-outbreak-in-amritsar-21-new-corona-cases

Corona in Amritsar: ਐਤਵਾਰ ਦਾ ਦਿਨ ਵੀ ਅੰਮ੍ਰਿਤਸਰ ਜ਼ਿਲ੍ਹੇ ਲਈ ਭਾਰੀ ਰਿਹਾ। ਜਿੱਥੇ ਕੋਰੋਨਾ ਲਾਗ ਦੀ ਬਿਮਾਰੀ ਨਾਲ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਇਕ ਸ਼ੱਕੀ ਮਰੀਜ਼ ਦੀ ਮੌਤ ਹੋ ਗਈ, ਉਥੇ ਹੀ 21 ਨਵੇਂ ਮਾਮਲੇ ਸਾਹਮਣੇ ਆਏ ਹਨ। ਮ੍ਰਿਤਕ ਦੀ ਕੋਰੋਨਾ ਰਿਪੋਰਟ ਆਉਣੀ ਫਿਲਹਾਲ ਅਜੇ ਬਾਕੀ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 773 ਹੋ ਗਿਆ ਹੈ।

ਇਹ ਵੀ ਪੜ੍ਹੋ: Navjot Singh Sidhu News: ਪਿਛਲੇ ਤਿੰਨ ਦਿਨਾਂ ਤੋਂ ਨਵਜੋਤ ਸਿੱਧੂ ਨੂੰ ਕਿਉਂ ਲੱਭ ਰਹੀ ਹੈ ਬਿਹਾਰ ਪੁਲਸ

ਜਦਕਿ 31 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ ਤਕ 518 ਤੋਂ ਵੱਧ ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 224 ਮਰੀਜ਼ ਅਜੇ ਵੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ। ਉਧਰ ਭਾਵੇਂ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਲਗਾਤਾਰ ਕੋਰੋਨਾ ਕਾਰਨ ਪਰਹੇਜ਼ ਵਰਤਣ ਦੀਆਂ ਹਿਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਇਸ ਦੇ ਬਾਵਜੂਦ ਲੋਕ ਕਿਤੇ ਨਾ ਕਿਤੇ ਕੋਰੋਨਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ, ਜਿਸ ਕਾਰਨ ਜਿੱਥੇ ਸਮਾਜਿਕ ਦੂਰੀ ਦੀਆਂ ਧੱਜੀਆਂ ਤਾਂ ਉੱਡਦੀਆਂ ਹਨ, ਉਥੇ ਹੀ ਕੋਰੋਨਾ ਮਹਾਮਾਰੀ ਫ਼ੈਲ੍ਹਣ ਦਾ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ