Corona Patient Suicide News: ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੋਰੋਨਾ ਮਰੀਜ਼ ਨੇ ਦੂਸਰੀ ਮੰਜ਼ਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

corona-patient-committed-suicide-in-amritsar

Corona Patient Suicide News: ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੋਰੋਨਾ ਪੌਜ਼ੇਟਿਵ ਮਰੀਜ਼ ਨੇ ਹਸਪਤਾਲ ਦੀ ਦੂਸਰੀ ਮੰਜ਼ਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। 45 ਸਾਲਾ ਮ੍ਰਿਤਕ ਤਰਨ ਤਾਰਨ ਦੇ ਭਿੱਖੀਵਿੰਡ ਦਾ ਰਹਿਣ ਵਾਲਾ ਸੀ। 15 ਤਰੀਕ ਨੂੰ ਹੀ ਉਹ ਕੋਰੋਨਾ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਲ ਹੋਇਆ ਸੀ। ਅੱਜ ਸਵੇਰੇ ਉਸ ਵੱਲੋਂ ਹਸਪਤਾਲ ਦੀ ਦੂਸਰੀ ਮੰਜ਼ਲ ‘ਤੇ ਸਥਿਤ ਕੋਰੋਨਾ ਆਈਸੋਲੇਸ਼ਨ ਵਾਰਡ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਡਾਕਟਰ ਨੇ ਦੱਸਿਆ ਕਿ ਮ੍ਰਿਤਕ ਅਫੀਮ ਤੇ ਹੋਰ ਨਸ਼ੇ ਦਾ ਆਦੀ ਸੀ ਤੇ ਡਾਕਟਰਾਂ ਨੂੰ ਕਹਿੰਦਾ ਸੀ ਕਿ ਉਸ ਨੂੰ ਨੀਂਦ ਨਹੀਂ ਆਉਂਦੀ।

ਇਹ ਵੀ ਪੜ੍ਹੋ: Jarnail Singh News: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਆਪ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖਿਲਾਫ ਮਾਮਲਾ ਦਰਜ

ਕੱਲ੍ਹ ਸ਼ਾਮ ਨੂੰ ਡਾਕਟਰਾਂ ਵੱਲੋਂ ਉਸ ਦਾ ਚੈੱਕਅਪ ਕੀਤਾ ਗਿਆ ਸੀ। ਕੁਝ ਹਾਲਤ ਠੀਕ ਨਾ ਹੋਣ ਕਰਕੇ ਆਕਸੀਜ਼ਨ ਵੀ ਲਾਈ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਡਾਕਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਵੱਲੋਂ ਅਜਿਹਾ ਕਿਉਂ ਕੀਤਾ ਗਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ