Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ, 32ਵੇਂ ਮਰੀਜ਼ ਦੀ ਹੋਈ ਮੌਤ

corona-rage-in-amritsar-32nd-patient-died
Corona in Amritsar: ਅੰਮ੍ਰਿਤਸਰ ‘ਚ ਕੋਰੋਨਾ ਲਾਗ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ‘ਚ ਕੋਰੋਨਾ ਕਾਰਨ ਇਕ ਔਰਤ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਲੋਹਾ ਮੰਡੀ ਦੀ ਰਹਿਣ ਵਾਲੀ ਊਸ਼ਾ ਅਰੋੜਾ (67) ਦੀ ਅੱਜ ਚੜ੍ਹਦੀ ਸਵੇਰ ਕੋਰੋਨਾ ਕਾਰਨ ਮੌਤ ਹੋ ਗਈ। ਇਥੇ ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 32 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: Corona in Amritsar: ਅੰਮ੍ਰਿਤਸਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 21 ਰਿਪੋਰਟਾਂ ਆਈਆਂ Corona Positive

ਇਥੇ ਦੱਸ ਦੇਈਏ ਕਿ ਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 4,40,215 ਹੋ ਗਈ ਹੈ। ਇਸ ‘ਚੋਂ 14,011 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਸਰਗਰਮ ਕੇਸ 1,78,014 ਹੈ। ਮਹਾਮਾਰੀ ਦੇ ਕਹਿਰ ਦਰਮਿਆਨ ਚੰਗੀ ਖ਼ਬਰ ਇਹ ਵੀ ਹੈ ਕਿ ਜਿੱਥੇ ਵਾਇਰਸ ਦੇ ਮਾਮਲੇ ਵੱਧ ਰਹੇ ਹਨ, ਓਨੀ ਹੀ ਤੇਜ਼ ਰਫ਼ਤਾਰ ਨਾਲ ਲੋਕ ਠੀਕ ਵੀ ਹੋ ਰਹੇ ਹਨ। ਹੁਣ ਤੱਕ 2,48, 190 ਲੋਕ ਠੀਕ ਹੋ ਚੁੱਕੇ ਹਨ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ