Corona in Amritsar: ਅੰਮ੍ਰਿਤਸਰ ਵਿੱਚ ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਮੌਤ, ਪਰਿਵਾਰ ਨੂੰ ਕੀਤਾ ਆਈਸ਼ੋਲੇਸ਼ਨ ਵਾਰਡ ਵਿੱਚ ਦਾਖਿਲ

corona-suspected-patient-death-in-amritsar

Corona in Amritsar: ਅੰਮ੍ਰਿਤਸਰ ‘ਚ Coronavirus ਦੇ ਸ਼ੱਕੀ ਮਰੀਜ਼ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਮ੍ਰਿਤਕ ਵਿਅਕਤੀ ਦਾ Corona ਸਬੰਧੀ ਗੁੜਗਾਓਂ ਦੀ ਲੈਬਾਰਟਰੀ ‘ਚੋਂ ਟੈਸਟ ਕਰਾਇਆ ਗਿਆ ਸੀ, ਜੋ ਕਿ ਪਾਜ਼ੇਟਿਵ ਆਇਆ ਸੀ ਪਰ ਇਸ ਤੋਂ ਬਾਅਦ 27 ਮਾਰਚ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਉਕਤ ਮਰੀਜ਼ ਦਾ Corona ਟੈਸਟ ਨੈਗੇਟਿਵ ਆਇਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ, ਭਾਈ ਨਿਰਮਲ ਸਿੰਘ ਦੀ ਧੀ ਦੀ ਰਿਪੋਰਟ Corona ਪੋਜ਼ੀਟਿਵ

ਫਿਲਹਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਦੁਬਾਰਾ ਉਕਤ ਮਰੀਜ਼ ਦੇ ਟੈਸਟ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਮ੍ਰਿਤਕ ਕੋਰੋਨਾ ਪਾਜ਼ੇਟਿਵ ਸੀ ਜਾਂ ਨਹੀਂ। ਫਿਲਹਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਆਈਸੋਲੇਟ ਕਰ ਦਿੱਤਾ ਗਿਆ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ